DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘Shuddhikaran’ row: ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ

Congress Protest: ਪੰਜਾਬ ਅਤੇ ਹਰਿਆਣਾ ਦੇ ਕਾਂਗਰਸੀ ਆਗੂਆਂ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ 'ਸ਼ੁੱਧੀਕਰਨ' ਵਿਵਾਦ ਨੂੰ ਲੈ ਕੇ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਭੁਪਿੰਦਰ ਸਿੰਘ...

  • fb
  • twitter
  • whatsapp
  • whatsapp
featured-img featured-img
ਫੋਟੋ ਰਵੀ ਕੁਮਾਰ
Advertisement

Congress Protest: ਪੰਜਾਬ ਅਤੇ ਹਰਿਆਣਾ ਦੇ ਕਾਂਗਰਸੀ ਆਗੂਆਂ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ 'ਸ਼ੁੱਧੀਕਰਨ' ਵਿਵਾਦ ਨੂੰ ਲੈ ਕੇ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਭੁਪਿੰਦਰ ਸਿੰਘ ਹੁੱਡਾ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਸਮੇਤ ਸੀਨੀਅਰ ਕਾਂਗਰਸੀ ਆਗੂ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਦੌਰਾਨ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

ਉਤਰਾਖੰਡ ਦੀ ਹਲਦਵਾਨੀ ਸਿਟੀ ਕੋਤਵਾਲੀ ਪੁਲੀਸ ਨੇ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ ਵਿੱਚ "ਸ਼ੁੱਧੀਕਰਨ ਰਸਮ" ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਬਾਰੇ ਇੱਕ ਸ਼ਿਕਾਇਤ ਦੇ ਆਧਾਰ 'ਤੇ ਫਸਟ ਇਨਫਰਮੇਸ਼ਨ ਰਿਪੋਰਟ (ਐੱਫ.ਆਈ.ਆਰ.) ਦਰਜ ਕੀਤੀ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

Advertisement

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਖ਼ਿਲਾਫ਼ ਇਹ ਸ਼ਿਕਾਇਤ ਹਲਦਵਾਨੀ ਦੀ ਜਵਾਹਰ ਨਗਰ ਕਲੋਨੀ ਦੇ ਰਹਿਣ ਵਾਲੇ ਅਤੇ ਵਾਲਮੀਕਿ ਭਾਈਚਾਰੇ ਨਾਲ ਸਬੰਧਤ 26 ਸਾਲਾ ਅਮਿਤ ਕੁਮਾਰ ਵੱਲੋਂ ਦਰਜ ਕਰਵਾਈ ਗਈ ਸੀ। ਅਮਿਤ ਕੁਮਾਰ 'ਸ਼੍ਰੀ ਰਾਮ ਸੇਵਾ ਧਰਮਾਰਥ ਸੇਵਾ ਨਿਆਸ' ਸੰਸਥਾ ਦੇ ਅਹੁਦੇਦਾਰ ਵਜੋਂ ਸੇਵਾ ਨਿਭਾ ਰਹੇ ਹਨ।

Advertisement

ਪੁਲੀਸ ਨੇ ਐੱਸ.ਸੀ./ਐੱਸ.ਟੀ. (ਅਤਿਆਚਾਰ ਰੋਕਥਾਮ) ਐਕਟ 1989 ਦੀਆਂ ਧਾਰਾਵਾਂ—ਧਾਰਾ 3(1)(ਰ) ਅਤੇ ਧਾਰਾ 3(1)(ਉ)—ਨੂੰ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.), 2023 ਦੀ ਧਾਰਾ 196 ਦੇ ਨਾਲ ਲਾਗੂ ਕੀਤਾ ਹੈ, ਜੋ ਧਰਮ, ਨਸਲ, ਜਨਮ ਸਥਾਨ, ਨਿਵਾਸ, ਭਾਸ਼ਾ ਆਦਿ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਵਿੱਚ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਨਾਲ ਸਬੰਧਤ ਹੈ। ਐੱਫ ਆਈ ਆਰ ਵਿੱਚ ਅਧਿਕਾਰ ਖੇਤਰ ਨਾਲ ਸਬੰਧਤ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.), 2023 ਦੀ ਧਾਰਾ 199 ਦਾ ਵੀ ਹਵਾਲਾ ਦਿੱਤਾ ਗਿਆ ਹੈ।

ਅਮਿਤ ਕੁਮਾਰ ਨੇ ਦੋਸ਼ ਲਾਇਆ ਕਿ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

Advertisement
×