ਯਮੁਨਾਨਗਰ (ਪੱਤਰ ਪ੍ਰੇਰਕ): ਭਾਰਤੀ ਜਨਸੰਘ ਦੇ ਸੰਸਥਾਪਕ ਅਤੇ ਰਾਸ਼ਟਰਵਾਦੀ ਨੇਤਾ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਜੈਅੰਤੀ ਦੇ ਮੌਕੇ ਭਾਜਪਾ ਜ਼ਿਲ੍ਹਾ ਯਮੁਨਾਨਗਰ ਦੇ ਸਾਰੇ ਬੂਥਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਤੇ ਭਾਜਪਾ ਵਿਧਾਇਕ ਘਣਸ਼ਾਮ ਦਾਸ ਅਰੋੜਾ ਨੇ ਕਿਹਾ ਕਿ ਡਾ. ਸ਼ਿਆਮਾ ਪਰਸਾਦ ਮੁਖਰਜੀ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਉਹ ਇੱਕ ਸੱਚੇ ਦੇਸ਼ ਭਗਤ ਅਤੇ ਰਾਸ਼ਟਰਵਾਦੀ ਨੇਤਾ ਸਨ। ਇਸ ਮੌਕੇ ਭਾਜਪਾ ਦੇ ਮੀਡੀਆ ਇੰਚਾਰਜ ਕਪਿਲ ਮਨੀਸ਼ ਗਰਗ, ਜ਼ਿਲ੍ਹਾ ਆਈਟੀ ਸੰਯੋਜਕ ਆਦਤਿਆ ਚਾਵਲਾ, ਡਾਕਟਰ ਹਰਸ਼ਵਰਧਨ ਆਦਿ ਮੌਜੂਦ ਸਨ।