ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਨਹੀਂ ਦਿੱਤੀ ਪ੍ਰਵਾਨਗੀ: ਭਾਜਪਾ

ਆਰ ਪੀ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼ਰਧਾਲੂਆਂ ਦੀ ਜ਼ਿੰਮੇਵਾਰੀ ਲੈਣ ਲੲੀ ਕਿਹਾ
Advertisement

ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿੱਚ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਨਾਲ ਕੋਈ ਸ਼ਰਾਰਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਇਸ ਕਰਕੇ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਚੁਣੌਤੀ ਦੇਣ ਦਾ ਕੰਮ ਕਰ ਰਹੇ ਹਨ ਜੇਕਰ ਉਹ ਇੰਨੇ ਹੀ ਫਿਕਰਮੰਦ ਹਨ ਤਾਂ ਪਾਕਿਸਤਾਨ ਜਾਣ ਵਾਲੇ ਜੱਥੇ ਦੀ ਸੁਰੱਖਿਆ ਨੂੰ ਲੈ ਕੇ ਲਿਖਤੀ ਹਾਮੀ ਭਰਨ। ਭਾਜਪਾ ਦੇ ਕੌਮੀ ਬੁਲਾਰੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਜੋਖਿਮ ਨਹੀਂ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਮੈਚ ਬਾਰੇ ਫੈਸਲਾ ਕੌਮਾਂਤਰੀ ਪੱਧਰ ’ਤੇ ਲਿਆ ਜਾਂਦਾ ਹੈ। ਭਾਰਤ ਦਾ ਕੋਈ ਵੀ ਖਿਡਾਰੀ ਪਾਕਿਸਤਾਨ ਖੇਡਣ ਨਹੀਂ ਗਿਆ ਅਤੇ ਹੋਰ ਵੀ ਕਈ ਮੁਲਕਾਂ ਨੇ ਪਾਕਿਸਤਾਨ ਵਿੱਚ ਆਪਣੀਆਂ ਟੀਮਾਂ ਭੇਜਣ ਤੋਂ ਪਾਸਾ ਵੱਟਿਆ ਹੋਇਆ ਹੈ। ਕਈ ਮੁਲਕਾਂ ਵੱਲੋਂ ਤਾਂ ਆਪਣੇ ਲੋਕਾਂ ਲਈ ਪਾਕਿਸਤਾਨ ਵਿੱਚ ਸੈਰ ਸਪਾਟੇ ਲਈ ਜਾਣ ’ਤੇ ਵੀ ਪਾਬੰਦੀ ਲਗਾਈ ਗਈ ਹੈ।

Advertisement

ਭਾਜਪਾ ਦੇ ਕੌਮੀ ਬੁਲਾਰੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀਐਸਟੀ ਦੀਆਂ ਦਰਾਂ ਵਿੱਚ ਕੀਤੇ ਬਦਲਾਅ ਨਾਲ ਦੇਸ਼ ਦੇ ਕਰੋੜਾਂ ਲੋਕਾਂ ਨੂੰ ਲਾਭ ਮਿਲੇਗਾ। ਇਸ ਨਾਲ ਸੂਬਿਆਂ ਨੂੰ ਵੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀਐਸਟੀ ਦੇ ਮੁੱਦੇ ’ਤੇ ਵੀ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਜੀਐਸਟੀ ਦੇ ਇੱਕ ਵੀ ਰੁਪਏ ਦੀ ਅਦਾਇਗੀ ਨਹੀਂ ਕਰਨੀ ਹੈ ਕਿਉਂਕਿ ਕੇਂਦਰ ਸਰਕਾਰ ਪੰਜਾਬ ਦੇ ਜੀਐਸਟੀ ਦਾ ਪੂਰਾ ਭੁਗਤਾਨ ਕਰ ਚੁੱਕੀ ਹੈ।

Advertisement
Show comments