DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sikh Prisoners: ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਭਲਕੇ

ਹਰਿਆਣਾ ਕਮੇਟੀ ਦੇ ਮੈਂਬਰਾਂ ਵੱਲੋਂ ਤਿਆਰੀ ਲਈ ਮੀਟਿੰਗ

  • fb
  • twitter
  • whatsapp
  • whatsapp
featured-img featured-img
ਮੀਟਿੰਗ ਕਰਦੇ ਹੋਏ ਹਰਿਆਣਾ ਕਮੇਟੀ ਦੇ ਮੈਂਬਰ ਅਤੇ ਹੋਰ।
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ 29 ਸਤੰਬਰ ਨੂੰ ਰਤੀਆ ਵਿੱਚ ਰੋਸ ਮਾਰਚ ਦਾ ਫੈਸਲਾ ਕੀਤਾ ਗਿਆ ਹੈ। ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪੁਰਾਣਾ ਬਾਜ਼ਾਰ ਰਤੀਆ ਤੋਂ ਸ਼ੁਰੂ ਹੋ ਕੇ ਤਹਿਸੀਲ ਦਫ਼ਤਰ ਤੱਕ ਪਹੁੰਚੇਗਾ। ਇਸ ਦੌਰਾਨ ਸਿੱਖ ਸੰਗਤ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪਿਆ ਜਾਵੇਗਾ। ਇਸ ਸਬੰਧੀ ਅੱਜ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ 29 ਸਤੰਬਰ ਨੂੰ ਕਰਵਾਏ ਜਾਣ ਵਾਲੇ ਰੋਸ ਮਾਰਚ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ ਅਤੇ ਇਕਬਾਲ ਸਿੰਘ ਖੋਖਰ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਆਵਾਜ਼ ਚੁੱਕੀ ਜਾ ਰਹੀ ਹੈ। ਇਸ ਮਾਮਲੇ ਵਿੱਚ ਸੰਗਤ ਦੀ ਮੰਗ ਅਤੇ ਭਾਵਨਾਵਾਂ ਪ੍ਰਸ਼ਾਸਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ 29 ਸਤੰਬਰ ਨੂੰ ਰਤੀਆ ਵਿੱਚ ਰੋਸ ਮਾਰਚ ਕੱਢਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ ਦੌਰਾਨ ਸੰਗਤ ਵੱਲੋਂ ਸ਼ਾਂਤਮਈ ਢੰਗ ਨਾਲ ਆਪਣੀ ਮੰਗ ਰੱਖੀ ਜਾਵੇਗੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਰਤੀਆ ਅਤੇ ਆਸ-ਪਾਸ ਦੇ ਖੇਤਰਾਂ ਦੀਆਂ ਸਮੂਹ ਸਿੱਖ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਨਿਹੰਗ ਜਥੇਬੰਦੀਆਂ ਅਤੇ ਸਿੱਖ ਸੰਗਤ ਨੂੰ 29 ਸਤੰਬਰ ਨੂੰ ਹੋਣ ਵਾਲੇ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਰੋਸ ਮਾਰਚ ਦੇ ਰੂਟ, ਸੰਗਤ ਦੀ ਸ਼ਮੂਲੀਅਤ ਅਤੇ ਮੰਗ ਪੱਤਰ ਸੌਂਪਣ ਦੀ ਪ੍ਰਕਿਰਿਆ ਸਬੰਧੀ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਾਰਚ ਦੀਆਂ ਤਿਆਰੀਆਂ ਵਿੱਚ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Advertisement
Advertisement
×