ਗਾਇਕ ਸਤਿੰਦਰ ਸਰਤਾਜ ਵੱਲੋਂ ਮੁੱਖ ਮੰਤਰੀ ਸੈਣੀ ਨਾਲ ਮੁਲਾਕਾਤ
ਨਾਇਬ ਸੈਣੀ ਨੇ ਸਤਿੰਦਰ ਸਰਤਾਜ ਦੇ ਗੀਤ ਹਿੰਦ ਦੀ ਚਾਦਰ ਦੀ ਕੀਤੀ ਸ਼ਲਾਘਾ
Advertisement
ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸਤਿੰਦਰ ਸਰਤਾਜ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਅਧਾਰਿਤ ਆਪਣਾ ਗੀਤ ਹਿੰਦ ਦੀ ਚਾਦਰ ਸੁਣਾਇਆ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਤਿੰਦਰ ਸਰਤਾਜ ਦੇ ਗੀਤ ਹਿੰਦ ਦੀ ਚਾਦਰ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਤਿੰਦਰ ਸਰਤਾਜ ਦਾ ਇਹ ਗੀਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਅਤੇ ਉਨਾਂ ਦੀ ਮਨੁੱਖਤਾ ਪ੍ਰਤੀ ਦੇਣ ਨੂੰ ਬਿਆਨ ਕਰਦਾ ਹੈ। ਸਰਤਾਜ ਨੇ ਕਿਹਾ ਕਿ ਹਿੰਦ ਦੀ ਚਾਦਰ ਗੀਤ ਗੁਰੂ ਤੇਗ ਬਹਾਦਰ ਜੀ ਦੀ ਉਸ ਮਹਾਨ ਵਿਰਾਸਤ ਨੂੰ ਨਮਨ ਹੈ, ਜਿਸ ਵਿੱਚ ਉਨ੍ਹਾਂ ਨੇ ਧਰਮ, ਮਨੁੱਖਤਾ ਅਤੇ ਸੱਚਾਈ ਦੀ ਰੱਖਿਆ ਲਈ ਆਪਣਾ ਸਿਰ ਕਟਵਾ ਦਿੱਤਾ, ਪਰ ਸਮਝੌਤਾ ਨਹੀਂ ਕੀਤਾ ਸੀ।
Advertisement
