DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SIR: ਵੋਟਰ ਸੂਚੀਆਂ ਦੀ ਸੁਧਾਈ ਲਈ ਸਿਖਲਾਈ

ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪ੍ਰੋਗਰਾਮ ਸ਼ੁਰੂ

  • fb
  • twitter
  • whatsapp
  • whatsapp
featured-img featured-img
ਟਰੇਨਿੰਗ ਪ੍ਰੋਗਰਾਮ ਦੌਰਾਨ ਜਾਣਕਾਰੀ ਹਾਸਲ ਕਰਦੇ ਹੋਏ ਮੁਲਾਜ਼ਮ।
Advertisement

ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਲਾਏ ਜਾ ਰਹੇ ਐੱਸ ਆਈ ਆਰ-2026 ਪ੍ਰੋਗਰਾਮ ਤਹਿਤ ਬੀ ਡੀ ਪੀ ਓ ਦਫ਼ਤਰ ਰਤੀਆ ਵਿੱਚ ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਧਿਕਾਰੀਆਂ (ਬੀ ਐੱਲ ਓ ਜ਼) ਲਈ ਤਿੰਨ ਦਿਨਾਂ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹ ਟਰੇਨਿੰਗ 50-50 ਅਧਿਕਾਰੀਆਂ ਦੇ ਸਮੂਹਾਂ ਵਿੱਚ ਕਰਵਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਚੋਣੀ ਪ੍ਰਕਿਰਿਆ ਨਾਲ ਜੁੜੇ ਕਰਮਚਾਰੀਆਂ ਨੂੰ ਵੋਟਰ ਸੂਚੀਆਂ ਦੇ ਪੁਨਰੀਖਣ ਅਤੇ ਸਤਿਆਪਨ ਸਬੰਧੀ ਨਿਯਮਾਂ ਅਤੇ ਪ੍ਰਕਿਰਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਹੈ। ਟਰੇਨਿੰਗ ਪ੍ਰੋਗਰਾਮ ਦੌਰਾਨ ਨਾਇਬ ਤਹਿਸੀਲਦਾਰ ਬਲਵਾਨ ਸਿੰਘ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ ਅਤੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਅਤੇ ਅੱਪਡੇਟ ਵੋਟਰ ਸੂਚੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਅਪਾਤਰ ਵਿਅਕਤੀ ਦਾ ਨਾਮ ਨਿਯਮਾਂ ਅਨੁਸਾਰ ਹਟਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਚੋਣ ਆਯੋਗ ਵੱਲੋਂ ਸਮੇਂ-ਸਮੇਂ ’ਤੇ ਵੋਟਰ ਸੂਚੀਆਂ ਦਾ ਵਿਸ਼ੇਸ਼ ਪੁਨਰ ਨਿਰੀਖਣ ਕਰਵਾਇਆ ਜਾਂਦਾ ਹੈ ਤਾਂ ਜੋ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਬਣੀ ਰਹੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੇ ਪੁਨਰੀਖਣ-2026 ਅਧੀਨ ਜਲਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਬੀਐਲਓਜ਼ ਆਪਣੇ-ਆਪਣੇ ਬੂਥ ਖੇਤਰਾਂ ਵਿੱਚ ਘਰ-ਘਰ ਜਾ ਕੇ ਵੋਟਰਾਂ ਦਾ ਸਤਿਆਪਨ ਕਰਨਗੇ। ਇਸ ਪ੍ਰਕਿਰਿਆ ਦੌਰਾਨ ਨਵੇਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ, ਮ੍ਰਿਤਕ ਹੋ ਚੁੱਕੇ ਵਿਅਕਤੀਆਂ ਦੇ ਨਾਮਾਂ ਦੀ ਪੜਤਾਲ ਬਾਰੇ ਜਾਣਕਾਰੀ ਦਿੱਤੀ।। ਨਾਇਬ ਤਹਿਸੀਲਦਾਰ ਬਲਵਾਨ ਸਿੰਘ ਨੇ ਕਿਹਾ ਕਿ ਬੀ ਐਲ ਓ ਚੋਣ ਆਯੋਗ ਅਤੇ ਆਮ ਜਨਤਾ ਵਿਚਕਾਰ ਇੱਕ ਮਹੱਤਵਪੂਰਨ ਕੜੀ ਹਨ। ਟਰੇਨਿੰਗ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਭਾਗ ਲੈਣ ਵਾਲਿਆਂ ਨੂੰ ਵੱਖ-ਵੱਖ ਪ੍ਰੋਫਾਰਮਿਆਂ ਅਤੇ ਫਾਰਮਾਂ ਦੀ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ।

Advertisement
Advertisement
×