ਪ੍ਰਭੂ ਦਿਆਲ
ਸਿਰਸਾ, 2 ਦਸੰਬਰ
ਵਿਦੇਸ਼ਾਂ ਤੋਂ ਆਏ 68 ਵਿਅਕਤੀਆਂ ਦੀ ਪਛਾਣ ਮਗਰੋਂ ਉਨ੍ਹਾਂ ਦੇ ਕੋਵਿਡ ਨਮੂਨੇ ਜਾਂਚ ਲਈ ਭੇਜੇ ਗਏ, ਜਿਨ੍ਹਾਂ ਸਾਰਿਆਂ ਦੀ ਰਿਪੋਰਟ ਨੈਗਟਿਵ ਆਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ’ਤੇ ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਵੀ ਜਾਂਚ ਲਈ ਭੇਜੇ ਜਾਣਗੇ। ਡਿਪਟੀ ਸਿਵਲ ਸਰਜਨ ਡਾ. ਬੁਧ ਰਾਮ ਨੇ ਦੱਸਿਆ ਹੈ ਕਿ ਹੁਣ ਤੱਕ ਸਿਰਸਾ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ 68 ਵਿਅਕਤੀਆਂ ਦੀ ਪਛਾਣ ਕਰਨ ਮਗਰੋਂ ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਸਨ। ਸਾਰੇ ਵਿਅਕਤੀਆਂ ਦੀ ਜਾਂਚ ਨੈਗਟਿਵ ਆਈ ਹੈ ਪਰ ਇਕ ਹਫ਼ਤਾ ਉਨ੍ਹਾਂ ’ਤੇ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਨਮੂਨੇ ਲਏ ਜਾਣਗੇ।