ਪ੍ਰਭੂ ਦਿਆਲ
ਸਿਰਸਾ, 15 ਜਨਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਲੈਣ ਲਈ ਸਵਾ ਮਹੀਨੇ ਤੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਮੌਨ ਵਰਤ ਰੱਖ ਕੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਕੜਾਕੇ ਦੀ ਠੰਢ ’ਚ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੌਨ ਵਰਤ ’ਚ ਸ਼ਿਰਕਤ ਕੀਤੀ। ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮਾਸਕ ਲਾ ਕੇ ਮੌਨ ਵਰਤ ਧਾਰਨ ਕਰ ਲਿਆ। ਮੌਨ ਵਰਤ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਣ ਦੀ ਕੋਸ਼ਿਸ਼ ਕੀਤੀ ਹੈ।