ਪ੍ਰਭੂ ਦਿਆਲ
ਸਿਰਸਾ, 14 ਜਨਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਲੈਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਕੜਾਕੇ ਦੀ ਠੰਢ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨਗੀਆਂ। ਯੂਨੀਅਨ ਦੀ ਆਗੂ ਵੀਰੋ ਰਾਣੀ, ਕਿ੍ਸ਼ਨਾ ਯਾਦਵ, ਪ੍ਰੋਮਿਲਾ, ਸ਼ਕੁੰਤਲਾ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਪ੍ਰਸ਼ਾਸਨ ਤੇ ਸਰਕਾਰ ਉਨ੍ਹਾਂ ਦੇ ਅੰਦੋਲਨ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।