ਪ੍ਰਭੂ ਦਿਆਲ
ਸਿਰਸਾ, 19 ਫਰਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਤੇ ਹੋਰ ਮੰਗਾਂ ਲਈ ਆਂਗਣਵਾੜੀ ਵਰਕਰਾਂ ਵੱਲੋਂ ਸਵਾ ਦੋ ਮਹੀਨਿਆਂ ਤੋਂ ਮਿੰਨੀ ਸਕੱਤਰੇਤ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੀਆਂ ਆਂਗਣਵਾੜੀ ਵਰਕਰਾਂ ਨੂੰ ਯੂਨੀਅਨ ਦੀ ਆਗੂ ਵੀਰੋ ਰਾਣੀ, ਕਿ੍ਸ਼ਨਾ ਦਹੀਆ, ਸ਼ਕੁੰਤਲਾ ਜਾਗਲਾਣ ਤੇ ਕੌਸ਼ਲਿਆ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਏ, ਜਦੋਂ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ ਆਂਗਣਵਾੜੀ ਵਰਕਰਾਂ ਨੂੰ 24 ਹਜ਼ਾਰ ਰੁਪਏ ਮਹੀਨਾ ਤੇ ਹੈਲਪਰਾਂ ਨੂੰ 16 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਏ। ਸੇਵਾਮੁਕਤ ਹੋਣ ’ਤੇ ਪੈਨਸ਼ਨ ਤੇ ਹੋਰ ਕਰਮਚਾਰੀਆਂ ਨੂੰ ਮਿਲਣ ਵਾਲੇ ਸਾਰੇ ਲਾਭ ਦਿੱਤੇ ਜਾਣ।