ਪ੍ਰਭੂ ਦਿਆਲ
ਸਿਰਸਾ, 1 ਫਰਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਲੈਣ ਸਣੇ ਆਪਣੀਆਂ ਹੋਰ ਮੰਗਾਂ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਧਰਨਾ ਮਿੰਨੀ ਸਕੱਤਰੇਤ ਦੇ ਬਾਹਰ ਅੱਜ ਵੀ ਜਾਰੀ ਰਿਹਾ। ਪਿਛਲੇ ਪੌਣੇ ਦੋ ਮਹੀਨਿਆਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਵ ਕਰਮਚਾਰੀ ਸੰਘ ਵੱਲੋਂ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਅੱਜ ਧਰਨੇ ਦੇ 56ਵੇਂ ਦਿਨ ਸਵਰ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ ਖੋਥ ਨੇ ਆਂਗਣਵਾੜੀ ਵਰਕਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਆਗੂ ਵੀਰੋ ਰਾਣੀ, ਸ਼ਕੁੰਤਲਾ, ਕਮਲੇਸ਼ ਤੇ ਕਿ੍ਸ਼ਨਾ ਯਾਦਵ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।