ਪ੍ਰਭੂ ਦਿਆਲ
ਸਿਰਸਾ, 19 ਫਰਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਤੇ ਹੋਰ ਮੰਗਾਂ ਲਈ ਆਸ਼ਾ ਵਰਕਰਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਅੱਜ ਵੀ ਧਰਨਾ ਜਾਰੀ ਰਿਹਾ। ਧਰਨਾਕਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਪੂਰੀਆਂ ਨਾ ਹੋਣ ਤੱਕ ਆਪਣੇ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ।