ਪ੍ਰਭੂ ਦਿਆਲ
ਸਿਰਸਾ, 22 ਅਗਸਤ
ਕਿਸਾਨੀ ਮੰਗਾਂ ਦੀ ਪੂਰਤੀ ਲਈ ਦਿੱਲੀ ਦੇ ਜੰਤਰ-ਮੰਤਰ ’ਤੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਸਿਰਸਾ ਤੋਂ ਸਵੇਰੇ ਤਿੰਨ ਵਜੇ ਕਿਸਾਨਾਂ ਦੇ ਜਥੇ ਰਵਾਨਾ ਹੋਏ। ਰਵਾਨਾ ਹੋਣ ਵੇਲੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਜਥੇ ਦੇ ਆਗੂ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਦਿੱਲੀ ਦੇ ਜੰਤਰ-ਮੰਤਰ ’ਤੇ ਹੋਣ ਵਾਲੀ ਇਕ ਰੋਜ਼ਾ ਕਿਸਾਨ ਮਹਾਪੰਚਾਇਤ ’ਚ ਸ਼ਿਰਕਤ ਕਰਨ ਲਈ ਸਿਰਸਾ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦੇ ਜਥੇ ਰੇਲ ਤੇ ਆਪਣੀ ਨਿੱਜੀ ਵਾਹਨਾਂ ਰਾਹੀਂ ਰਵਾਨਾ ਹੋਏ ਹਨ।