ਪ੍ਰਭੂ ਦਿਆਲ
ਸਿਰਸਾ, 12 ਫਰਵਰੀ
ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦੇ ਮੁਆਵਜ਼ੇ ਤੇ ਹੋਰ ਮੰਗਾਂ ਲਈ ਕਿਸਾਨਾਂ ਵੱਲੋਂ ਦਿੱਲੀ ਵਾਂਗ ਲਾਇਆ ਗਿਆ ਪੱਕਾ ਮੋਰਚਾ ਜਾਰੀ ਹੈ। ਕਿਸਾਨ ਮੰਗਾਂ ਦੀ ਪੂਰਤੀ ਤੱਕ ਪੱਕਾ ਮੋਰਚਾ ਜਾਰੀ ਰੱਖਣ ਲਈ ਬਾਜ਼ਿੱਦ ਹਨ। ਇਥੇ ਟਰੈਕਟਰ-ਟਰਾਲੀਆਂ ਨਾਲ ਮਿੰਨੀ ਸਕੱਤਰੇਤ ਦੇ ਬਾਹਰ ਲਾਏ ਮੋਰਚੇ ਦੌਰਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਹੈ ਕਿ ਕਿਸਾਨ ਆਪਣਾ ਕੰਮ ਧੰਦਾ ਛੱਡ ਕੇ ਪਿਛਲੇ ਪੰਦਰਾਂ ਦਿਨਾਂ ਤੋਂ ਇਥੇ ਡਟੇ ਹੋਏ ਹਨ ਪਰ ਪ੍ਰਸ਼ਾਸਨ ਤੇ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਨੇ ਆਖਿਆ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਦਾ ਇਹ ਪੱਕਾ ਮੋਰਚਾ ਨਾ ਸਿਰਫ ਜਾਰੀ ਰਹੇਗਾ ਬਲਕਿ ਇਸ ਨੂੰ ਹੋਰ ਵਧਾਇਆ ਜਾਵੇਗਾ।