ਪ੍ਰਭੂ ਦਿਆਲ
ਸਿਰਸਾ, 11 ਜੁਲਾਈ
ਭਾਜਪਾ ਨੇਤਾਵਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਲੱਥੀਆਂ ਤੇ ਕਈਆਂ ਦੇ ਸੱਟਾਂ ਲੱਗੀਆਂ ਹਨ। ਲਾਠੀਚਾਰਜ ਦੇ ਵਿਰੋਧ ’ਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ। ਕਿਸਾਨਾਂ ਵੱਲੋਂ ਭਾਜਪਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ ਹੈ। ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਕਰਨ ਦੀ ਵੀ ਕਿਸਾਨ ਕਰ ਰਹੇ ਹਨ ਮੰਗ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਹਰਿਆਣਾ ਦੇ ਡਿਪਟੀ ਸਪੀਕਰ ਰਣਵੀਰ ਗੰਗਵਾ ਦੀ ਕਾਰ ਉਤੇ ਹਮਲਾ ਕੀਤਾ ਗਿਆ ਤੇ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਉਤੇ ਪੱਥਰ ਮਾਰੇ ਗਏ ਪਰ ਇਸ ਦੌਰਾਨ ਕੋਈ ਵੀ ਜ਼ਖਮੀ ਨਹੀਂ ਹੋਇਆ।