ਪ੍ਰਭੂ ਦਿਆਲ
ਸਿਰਸਾ, 30 ਸਤੰਬਰ
ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ’ਤੇ ਕਾਤਲਾਨਾ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਬੈੱਡ ’ਤੇ ਪੈ ਕੇ ਸਥਾਨਕ ਐੱਸ.ਪੀ. ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਹਰਿਆਣਾ ਕਿਸਾਨ ਮੰਚ ਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨ ਵੱਡੀ ਗਿਣਤੀ ’ਚ ਮੌਜੂਦ ਸਨ। ਹਮਲਾਵਰਾਂ ਦੀ ਜਲਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਕਿਸਾਨ ਜਥੇਬੰਦੀਆਂ ਨੇ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ।