ਪ੍ਰਭੂ ਦਿਆਲ
ਸਿਰਸਾ, 26 ਮਈ
ਪੰਜ ਵਾਰ ਵਿਧਾਇਕ ਰਹਿ ਚੁੱਕੇ ਭਾਗੀ ਰਾਮ ਦੇ ਪੁੱਤਰ ਸੁਰਿੰਦਰ ਕੁਮਾਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦਫ਼ਤਰ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਆਦਿੱਤਿਆ ਚੌਟਾਲਾ ਤੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਕ ਸਲਾਹਕਾਰ ਜਗਦੀਸ਼ ਚੋਪੜਾ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਸੁਰਿੰਦਰ ਕੁਮਾਰ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਵਿੱਚ ਸ਼ਾਮਲ ਹੋਏ ਹਨ।