DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sirsa News: ਭਿਆਨਕ ਸੜਕ ਹਾਦਸੇ ’ਚ ਤਿੰਨ ਨਾਬਾਲਗ ਬੱਚਿਆਂ ਦੀ ਦਰਦਨਾਕ ਮੌਤ

Sirsa News: ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ

  • fb
  • twitter
  • whatsapp
  • whatsapp
featured-img featured-img
ਹਾਦਸੇ ਦੌਰਾਨ ਮੌਕੇ ’ਤੇ ਪਹੁੰਚੀ ਐਂਬੂਲੈਂਸ।
Advertisement

Sirsa News: ਸਿਰਸਾ ਦੇ ਏਲਨਾਬਾਦ ਖੇਤਰ ਵਿੱਚ ਪਿੰਡ ਅਭੋਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨਾਬਾਲਗ ਬੱਚਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਬੀਤੀ ਦੇਰ ਰਾਤ ਸਟੇਟ ਹਾਈਵੇਅ 32 ’ਤੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਪਿੱਛੋਂ ਟਕਰਾ ਗਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਤੀਜੇ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਕਰਨ (16) ਅਤੇ ਕ੍ਰਿਸ਼ਨ (16) ਵਾਸੀ 8 ਬੁਰਜੀ ਓਟੂ ਅਤੇ ਰਾਜਬੀਰ (13) ਵਾਸੀ ਪਿੰਡ ਭੜੋਲਿਆਂਵਾਲੀ ਵਜੋਂ ਹੋਈ ਹੈ।

Advertisement

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ਬਹਾਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਰਸਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Advertisement

ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੀੜਤ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲੀਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਟਰਾਲੀ ਸਹੀ ਨਿਯਮਾਂ ਤਹਿਤ ਖੜ੍ਹੀ ਸੀ ਜਾਂ ਉੱਥੇ ਰਿਫਲੈਕਟਰ ਆਦਿ ਦੀ ਕੋਈ ਘਾਟ ਸੀ।

Advertisement
×