ਪ੍ਰਭੂ ਦਿਆਲ
ਸਿਰਸਾ, 7 ਅਗਸਤ
ਆਜ਼ਾਦੀ ਮਹਾਉਤਸਵ ਪ੍ਰੋਗਰਾਮ ਤਹਿਤ ਪੁਲੀਸ ਵੱਲੋਂ ਰਾਹਗੀਰੀ ਪ੍ਰੋਗਰਾਮ ਕਰਕੇ ਲੋਕਾਂ ਨੂੰ ਆਪਣੇ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਪੁਲੀਸ ਮੁਖੀ ਡਾ. ਅਰਪਿਤ ਜੈਨ ਸਨ। ਪ੍ਰੋਗਰਾਮ ਦੌਰਾਨ ਮੌਜੂਦ ਲੋਕਾਂ ਨੂੰ ਹਰ ਘਰ ਤਿਰੰਗਾ ਮੁਹਿੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਘਰਾਂ ’ਚ ਤਿਰੰਗਾ ਝੰਡਾ ਲਹਿਰਾਉਣ ਲਈ ਪ੍ਰੇਰਿਤ ਕਰਦਿਆਂ ਐੱਸਪੀ ਨੇ ਕਿਹਾ ਕਿ ਘਰ ਘਰ ਤਿਰੰਗਾ ਝੰਡਾ ਲਹਿਰਾਓ ਤੇ ਨਸ਼ਿਆਂ ਨੂੰ ਘਰਾਂ ਤੋਂ ਦੂਰ ਭਜਾਓ। ਇਸ ਪ੍ਰੋਗਰਾਮ ਵਿੱਚ ਪੁਲੀਸ ਤੇ ਪ੍ਰਸ਼ਾਸਨ ਤੋਂ ਇਲਾਵਾ ਸ਼ਹਿਰ ਦੇ ਲੋਕਾਂ ਨੇ ਸ਼ਿਰਕਤ ਕੀਤੀ ਤੇ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਦਾ ਅਹਿਦ ਲਿਆ।