ਪ੍ਰਭੂ ਦਿਆਲ
ਸਿਰਸਾ, 27 ਅਕਤੂਬਰ
ਇੰਡੀਅਨ ਨੈਸ਼ਨਲ ਲੋਕਦਲ ਦੇ ਜਨਰਲ ਸਕੱਤਰ ਅਤੇ ਏਲਨਾਬਾਦ ਹਲਕੇ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਇਨ੍ਹਾਂ ਪੰਚਾਇਤੀ ਚੋਣਾਂ ’ਚ ਲੋਕ ਭਾਜਪਾ-ਜਜਪਾ ਗਠਜੋੜ ਦੀ ਸਰਕਾਰ ਨੂੰ ਸ਼ੀਸ਼ਾ ਦਿਖਾਉਣਗੇ। ਗਠਜੋੜ ਦੀ ਸਰਕਾਰ ਦੇ ਅੱਠ ਸਾਲਾਂ ਦੇ ਸ਼ਾਸਨ ਦੌਰਾਨ ਭਿ੍ਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ। ਇਨੈਲੋ ਨੇ 24 ਵਾਰਡਾਂ ’ਚੋਂ ਆਪਣੇ ਉਮੀਦਵਾਰ ਮੈਦਾਨ ’ਚ ਉੱਤਾਰੇ ਹਨ ਤੇ ਇਹ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਹੀ ਲੜਣਗੇ। ਉਹ ਅੱਜ ਡੱਬਵਾਲੀ ਰੋਡ ਸਥਿਤ ਆਪਣੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।