DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਰਸਾ: ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਬਿਆਨ ਖ਼ਿਲਾਫ਼ ‘ਆਪ’ ਵੱਲੋਂ ਪ੍ਰਦਰਸ਼ਨ

ਪ੍ਰਭੂ ਦਿਆਲ ਸਿਰਸਾ, 27 ਅਗਸਤ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਲੰਘੇ ਦਿਨੀਂ ਕਿਸਾਨ ਵਿਰੋਧੀ ਦਿੱਤੇ ਬਿਆਨ ’ਤੇ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ’ਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਣੀਆਂ ਨੇ ਕੀਤੀ। ਆਮ ਆਦਮੀ ਪਾਰਟੀ...
  • fb
  • twitter
  • whatsapp
  • whatsapp
Advertisement

ਪ੍ਰਭੂ ਦਿਆਲ

ਸਿਰਸਾ, 27 ਅਗਸਤ

Advertisement

ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਲੰਘੇ ਦਿਨੀਂ ਕਿਸਾਨ ਵਿਰੋਧੀ ਦਿੱਤੇ ਬਿਆਨ ’ਤੇ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ’ਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਣੀਆਂ ਨੇ ਕੀਤੀ। ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਟਾਊਨ ਪਾਰਕ ਇਕੱਠੇ ਹੋਏ ਜਿਥੋਂ ਉਨ੍ਹਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਕੰਗਨਾ ਰਣੌਤ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਹੈਪੀ ਰਾਣੀਆਂ ਨੇ ਕੰਗਨਾ ਰਣੌਤ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਪ੍ਰਤੀ ਗਲਤ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੰਗਨਾ ਰਣੌਤ ਪਹਿਲਾਂ ਵੀ ਕਿਸਾਨਾਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਦੀ ਰਹੀ ਹੈ। ਭਾਜਪਾ ਨੇ ਹਮੇਸ਼ਾ ਕਿਸਾਨਾਂ ਦਾ ਅਪਮਾਨ ਕੀਤਾ ਹੈ। ਇਸ ਮੌਕੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਦੀਪ ਭਾਂਭੂ, ਪ੍ਰਦੀਪ ਸਚਦੇਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ, ਜ਼ਿਲ੍ਹਾ ਸਕੱਤਰ ਸ਼ਾਮ ਮਹਿਤਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰੋਜ ਮਾਨਵ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ’ਤੇ ਜ਼ਿਲ੍ਹਾ ਕੌਂਸਲਰ ਜਸਦੇਵ ਨਿੱਕਾ, ਸੰਦੀਪ ਕੌਰ, ਗੁਰਚਰਨ ਸਿੰਘ ਫ਼ੌਜੀ, ਬਲਵਿੰਦਰ ਬਰਾੜ, ਮੈਕਸ ਸਾਹੂਵਾਲਾ, ਦਰਸ਼ਨ ਕੌਰ ਤੇ ਰੋਹਤਾਸ ਤੇਤਰਵਾਲ ਸਮੇਤ ਵੱਡੀ ਗਿਣਤੀ ’ਚ ਆਪ ਦੇ ਵਰਕਰ ਹਾਜ਼ਰ ਸਨ।

Advertisement
×