ਪ੍ਰਭੂ ਦਿਆਲ
ਸਿਰਸਾ, 1 ਜਨਵਰੀ
ਭਾਵੇਂ ਹਾਲੇ ਜ਼ਿਲ੍ਹਾ ਸਿਰਸਾ ਵਿੱਚ ਓਮੀਕਰੋਨ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਇਸ ਨੂੰ ਰੋਕਣ ਲਈ ਸਖ਼ਤਾਈ ਵਰਤਣੀ ਸ਼ੁਰੂ ਕਰ ਦਿੱਤੀ ਹੈ। ਜਿਹੜੇ ਲੋਕਾਂ ਨੇ ਹਾਲੇ ਤੱਕ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਨਹੀਂ ਲਗਵਾਈ ਹੈ, ਉਨ੍ਹਾਂ ਦੇ ਜਨਤਕ ਥਾਵਾਂ ’ਤੇ ਜਾਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਬਿਨਾਂ ਵੈਕਸੀਨ ਵਾਲਿਆਂ ਦੇ ਵਾਹਨਾਂ ’ਚ ਜਿਥੇ ਪੈਟਰੋਲ ਪੰਪ ਤੋਂ ਤੇਲ ਭਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਉਥੇ ਰਸੋਈ ਗੈਸ ਵੀ ਅਜਿਹੇ ਲੋਕਾਂ ਦੇਣੀ ਬੰਦ ਕਰ ਦਿੱਤੀ ਗਈ ਹੈ। ਸਿਹਤ ਤੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਰੋਨਾ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ