ਪ੍ਰਭੂ ਦਿਆਲ
ਸਿਰਸਾ, 14 ਅਗਸਤ
ਆਜ਼ਾਦੀ ਦੇ ਜਸ਼ਨ ਮਨਾਏ ਜਾਣ ਤੋਂ ਪਹਿਲਾਂ ਪੁਲੀਸ ਨੇ ਇਕ ਸ਼ੱਕੀ ਲੜਕੇ ਤੋਂ ਤਿੰਨ ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਉਸ ਦੀ ਪਛਾਣ ਈਸ਼ੂ ਉਰਫ਼ ਬੱਗਾ ਵਾਸੀ ਨੌਹਰੀਆ ਬਾਜ਼ਾਰ ਵਜੋਂ ਹੋਈ ਹੈ। ਸੀਆਈਏ ਥਾਣਾ ਪੁਲੀਸ ਦੇ ਮੁਖੀ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਦੱਸਿਆ ਹੈ ਕਿ ਆਜ਼ਾਦੀ ਦੇ ਜਸ਼ਨ ਨੂੰ ਲੈ ਕੇ ਪੁਲੀਸ ਗਸ਼ਤ ਕਰ ਰਹੀ ਸੀ। ਗਸ਼ਤ ਦੌਰਾਨ ਬੇਗੂ ਰੋਡ ਸਥਿਤ ਪਰਮਾਰਥ ਕਲੋਨੀ ਚੋਂ ਇਕ ਨੌਜਵਾਨ ਨੂੰ ਤਿੰਨ 32 ਬੋਰ ਦੇ ਨਾਜਾਇਜ਼ ਪਿਸਤੌਲਾਂ ਨਾਲ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਪੁੱਛ ਪੜਤਾਲ ਜਾਰੀ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ।