ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਰਸਾ: ਹੜ੍ਹ ਵਰਗੇ ਹਾਲਾਤ ਕਾਰਨ ਘੱਗਰ ਅਤੇ ਹੋਰ ਨਾਲਿਆਂ ਨੇੜੇ ਨਾ ਜਾਣ ਦੀ ਚੇਤਾਵਨੀ

ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਘਰਾਂ ’ਚ ਪਾਣੀ ਦਾਖ਼ਲ ਹੋਇਆ, ਕਈ ਇਲਾਕਿਆਂ ਬੱਤੀ ਗੁੱਲ
Advertisement
ਇਸ ਖੇਤਰ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਖੇਤਾਂ ਅਤੇ ਘਰਾਂ ਅੰਦਰ ਪਾਣੀ ਭਰ ਗਿਆ ਹੈ ਅਤੇ ਕਈ ਘਰਾਂ ਦੀਆਂ ਕੰਧਾਂ ਵਿਚ ਤਰੇੜਾਂ ਆ ਗਈਆਂ ਹਨ। ਕਈ ਪਸ਼ੂਆਂ ਲਈ ਬਣੇ ਕੱਚੇ ਮਕਾਨ ਅਤੇ ਕੰਧਾਂ ਢਹਿ ਗਏ ਹਨ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਿਲ੍ਹਾ ਪ੍ਰਸ਼ਾਸਨ ਨੇ ਪਾਣੀ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਹੈ। ਡਿਪਟੀ ਕਮਿਸ਼ਨਰ ਸ਼ਾਤਨੂ ਸ਼ਰਮਾ ਨੇ ਘੱਗਰ ਨਦੀ ਅਤੇ ਹੋਰ ਨਾਲਿਆਂ ਨੇੜੇ ਨਾ ਜਾਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ।
ਪਿਛਲੇ ਚਾਰ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਸਿਰਸਾ ਏਰੀਏ ’ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਘੱਗਰ ਨਦੀ ’ਚ ਇਕ ਵਾਰ ਪਾਣੀ ਘੱਟਣ ਮਗਰੋਂ ਫਿਰ ਪਾਣੀ ਦੇ ਵੱਧਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ। ਮੀਂਹ ਕਾਰਨ ਕਈ ਥਾਵਾਂ ’ਤੇ ਸ਼ਹਿਰੀ ਖੇਤਰ ’ਚ ਵੀ ਪਾਣੀ ਇਕੱਠਾ ਹੋ ਗਿਆ ਹੈ।
ਜਾਰੀ ਐਡਵਾਈਜ਼ਰੀ ਵਿੱਚ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਗਲੇ ਦੋ-ਤਿੰਨ ਦਿਨਾਂ ਲਈ ਬਿਨ੍ਹਾਂ ਕਿਸੇ ਲੋੜ ਤੋਂ ਘਰੋਂ ਬਾਹਰ ਨਾ ਨਿਕਲਣ। ਘੱਗਰ ਨਦੀ ਤੇ ਹੋਰ ਪਾਣੀ ਵਾਲੇ ਨਾਲਿਆਂ ਨੇੜੇ ਨਾ ਜਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
Advertisement

Related News

Show comments