DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਲਿਤ ਸਮਾਜ ਸਬੰਧੀ ਟਿੱਪਣੀ ਕਰਨ ’ਤੇ ਸੋਸ਼ਲ ਮੀਡੀਆ  ਇਨਫਲੂਐਂਸਰ ਗ੍ਰਿਫ਼ਤਾਰ

ਜ਼ਿਲ੍ਹੇ ਦੇ ਪੁਨਹਾਨਾ ਸਬ-ਡਵੀਜ਼ਨ ਦੀ ਰਹਿਣ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਹੰਸੀਰਾ ਉਰਫ਼ ਹੰਸੀ ਖਾਨ ਵਿਰੁੱਧ ਦਲਿਤ ਸਮਾਜ ਪ੍ਰਤੀ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਵਿੱਚ ਐੱਸਸੀ-ਐੱਸਟੀ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ...

  • fb
  • twitter
  • whatsapp
  • whatsapp
Advertisement

ਜ਼ਿਲ੍ਹੇ ਦੇ ਪੁਨਹਾਨਾ ਸਬ-ਡਵੀਜ਼ਨ ਦੀ ਰਹਿਣ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਹੰਸੀਰਾ ਉਰਫ਼ ਹੰਸੀ ਖਾਨ ਵਿਰੁੱਧ ਦਲਿਤ ਸਮਾਜ ਪ੍ਰਤੀ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਵਿੱਚ ਐੱਸਸੀ-ਐੱਸਟੀ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਪੁਲੀਸ ਬੁਲਾਰੇ ਨੇ ਦੱਸਿਆ ਕਿ ਨੌਜਵਾਨ ਦੀ ਸ਼ਿਕਾਇਤ ’ਤੇ ਪੁਨਹਾਨਾ ਸ਼ਹਿਰ ਥਾਣਾ ਦੀ ਪੁਲੀਸ ਨੇ ਤੁਰੰਤ ਐੱਫਆਈਆਰ ਦਰਜ ਕੀਤੀ ਸੀ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਦੌਰਾਨ ਹੰਸੀਰਾ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਫੇਸਬੁੱਕ 'ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਹੰਸੀਰਾ ਪੈਟਰੋਲ ਪੰਪ 'ਤੇ ਆਪਣੀ ਗੱਡੀ ਵਿੱਚ ਬੈਠ ਕੇ ਸੀਐੱਨਜੀ ਦੀ ਲੰਬੀ ਕਤਾਰ ਨੂੰ ਲੈ ਕੇ ਦਲਿਤ ਭਾਈਚਾਰੇ ਦੀ ਤੁਲਨਾ ਇਤਰਾਜ਼ਯੋਗ ਤਰੀਕੇ ਨਾਲ ਕਰ ਰਹੀ ਸੀ।

Advertisement

ਉਨ੍ਹਾਂ ਕਿਹਾ ਕਿ ਇਸ ਵੀਡੀਓ ਵਿੱਚ ਭਾਈਚਾਰੇ ਪ੍ਰਤੀ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਨਾਲ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ, ਜਿਸ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਗਈ। ਹਾਲਾਂਕਿ ਵਿਵਾਦ ਵਧਣ ਤੋਂ ਬਾਅਦ ਹੰਸੀਰਾ ਨੇ ਸੋਸ਼ਲ ਮੀਡੀਆ 'ਤੇ ਮੁਆਫੀ ਮੰਗਦੇ ਹੋਏ ਇੱਕ ਵੀਡੀਓ ਵੀ ਜਾਰੀ ਕੀਤੀ ਸੀ, ਜੋ ਤੇਜ਼ੀ ਨਾਲ ਵਾਇਰਲ ਹੋਈ, ਪਰ ਮੁਆਫੀ ਦੇ ਬਾਵਜੂਦ ਪੁਲੀਸ ਨੇ ਐਸਸੀ-ਐਸਟੀ ਐਕਟ ਦੀਆਂ ਗੰਭੀਰ ਧਾਰਾਵਾਂ ਤਹਿਤ ਕਾਰਵਾਈ ਜਾਰੀ ਰੱਖੀ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਇਸ ਮਹਿਲਾ ਦੇ ਯੂਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ 1 ਲੱਖ ਤੋਂ ਵੱਧ ਫਾਲੋਅਰਜ਼ ਹਨ।

Advertisement

Advertisement
×