ਚੰਡੀਗੜ੍ਹ: ਹਰਿਆਣਾ ਦੇ ਦਾਦਰੀ ਹਲਕੇ ਤੋਂ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਨੇ ਭਾਜਪਾ-ਜੇਜੇਪੀ ਸੂਬਾ ਸਰਕਾਰ ਨੂੰ ਦਿੱਤੀ ਹਮਾਇਤ ਵਾਪਸ ਲੈ ਲਈ ਹੈ। ਸਾਂਗਵਾਨ ਨੇ ਸਰਕਾਰ ਨੂੰ ‘ਕਿਸਾਨ ਵਿਰੋਧੀ’ ਦੱਸਿਆ ਹੈ। ਸਾਂਗਵਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਫ਼ਿਕਰਾਂ ਨਾਲ ਹਮਦਰਦੀ ਪ੍ਰਗਟ ਕਰਨ ਦੀ ਥਾਂ ਜਲ ਤੋਪਾਂ, ਅੱਥਰੂ ਗੈਸ ਦੀ ਵਰਤੋਂ ਕਰ ਕੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕ ਰਹੀ ਹੈ। ਇਸ ਤੋਂ ਪਹਿਲਾਂ ਵਿਧਾਇਕ ਸਾਂਗਵਾਨ ਨੇ ਕਿਸਾਨਾਂ ਨੂੰ ਹਮਾਇਤ ਦਿੰਦਿਆਂ ਹਰਿਆਣਾ ਪਸ਼ੂਧਨ ਵਿਕਾਸ ਬੋਰਡ ਦੇ ਚੇਅਰਮੈਨ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਆਜ਼ਾਦ ਵਿਧਾਇਕ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪੂਰੇ ਮੁਲਕ ਦੇ ਕਿਸਾਨਾਂ ਵਾਂਗ ਉਨ੍ਹਾਂ ਦੇ ਹਲਕੇ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਚਾਲੇ ਪਾਉਣਗੇ।