ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਪਤਨੀ ਨੂੰ ਪੱਤਰ
Shocking, painful’: Sonia Gandhi writes to late IPS officer’s wifeਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਹਰਿਆਣਾ ਦੇ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਨੂੰ ਇੱਕ ਸ਼ੋਕ ਪੱਤਰ ਲਿਖਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਤੀ ਵਿਤਕਰੇ ਕਾਰਨ ਖੁਦਕੁਸ਼ੀ ਕਰ ਲਈ ਸੀ। ਸੋਨੀਆ ਗਾਂਧੀ ਨੇ ਪੱਤਰ ਵਿੱਚ ਖੁਦਕੁਸ਼ੀ ਨੂੰ ਹੈਰਾਨ ਕਰਨ ਵਾਲਾ ਅਤੇ ਦਰਦਨਾਕ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਦਰਸਾਉਂਦੀ ਰਹੇਗੀ ਕਿ ਵਿਤਕਰੇ ਭਰੇ ਰਵੱਈਏ ਕਾਰਨ ਉੱਚ ਪੱਧਰ ਦੇ ਅਧਿਕਾਰੀਆਂ ਨੂੰ ਵੀ ਸਮਾਜਿਕ ਨਿਆਂ ਨਹੀਂ ਮਿਲਦਾ। ਉਨ੍ਹਾਂ ਆਈ ਪੀ ਐਸ ਅਧਿਕਾਰੀ ਦੀ ਪਤਨੀ ਨੂੰ ਕਿਹਾ ਕਿ ਨਿਆਂ ਲਈ ਤੁਹਾਡੀ ਲੜਾਈ ਵਿੱਚ ਕਰੋੜਾਂ ਭਾਰਤੀ ਤੁਹਾਡੇ ਨਾਲ ਡਟ ਕੇ ਖੜ੍ਹੇ ਹਨ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਹਾਲਾਤ ਦੀ ਨਿੰਦਾ ਕੀਤੀ ਜਿਨ੍ਹਾਂ ਨੇ ਪੂਰਨ ਕੁਮਾਰ ਨੂੰ ਸਖ਼ਤ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ।