DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SP ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਧਿਕਾਰੀਆਂ ਨੂੰ ਸ਼ਿਕਾਇਤਾਂ ਹੱਲ ਕਰਨ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਲੋਕਾਂ ਦੀਆਂ ਸਮੱਸਿਆਵਾਂ ਸੁਣਦੀ ਹੋਈ ਐੱਸ ਪੀ ਨਿਕਿਤਾ ਖੱਟੜ।
Advertisement

ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਐੱਸ ਪੀ ਨਿਕਿਤਾ ਖੱਟੜ ਵੱਲੋਂ ਪਹਿਲ ਕੀਤੀ ਗਈ ਹੈ। ਇਸ ਤਹਿਤ ਅੱਜ ਥਾਣਾ ਸਦਰ ਟੋਹਾਣਾ ਸਥਿਤ ਪੁਰਾਣੇ ਡੀ ਐੱਸ ਪੀ ਦਫ਼ਤਰ ਵਿੱਚ ਐੱਸ ਪੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਟੋਹਾਣਾ ਬਲਾਕ ਦੇ ਲਗਪਗ 35 ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਐੱਸ ਪੀ ਕੋਲ ਪੁੱਜੇ। ਪੁਲੀਸ ਕਪਤਾਨ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸ਼ਿਕਾਇਤਾਂ ਨੂੰ ਸਬੰਧਤ ਥਾਣਾ ਅਧਿਕਾਰੀਆਂ ਕੋਲ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਕਾਇਤਾਂ ’ਤੇ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਕਾਰਵਾਈ ਦੀ ਪ੍ਰਗਤੀ ’ਤੇ ਵੀ ਧਿਆਨ ਦਿੱਤਾ ਜਾਵੇ। ਪੁਲੀਸ ਕਪਤਾਨ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਸਹਾਇਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪੁਲੀਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਨਿਕਿਤਾ ਖੱਟੜ ਨੇ ਕਿਹਾ ਕਿ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਾਉਣ ਲਈ ਸੁਵਿਧਾਜਨਕ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਪਹਿਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਨਿਰਧਾਰਤ ਸਮੇਂ ਦੌਰਾਨ ਥਾਣਾ ਸਦਰ ਟੋਹਾਣਾ ਸਥਿਤ ਪੁਰਾਣੇ ਡੀ ਐੱਸ ਪੀ ਦਫ਼ਤਰ ਵਿੱਚ ਪਹੁੰਚ ਕੇ ਇਸ ਸਹੂਲਤ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਫਤਿਹਾਬਾਦ ਪੁਲੀਸ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

Advertisement
Advertisement
×