ਸਥਾਨਕ ਆਰੀਆ ਕੰਨਿਆ ਕਾਲਜ ਦੇ ‘ਸਮਾਨ ਮੌਕੇ ਸੈੱਲ’ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ‘ਸੇਵਾ ਸੰਕਲਪ ਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਾਂਝੀਆਂ, ਆਰਥਿਕ ਤੌਰ ’ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਸਕੀਮਾਂ, ਬੈਕਿੰਗ ਸਹੂਲਤਾਂ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਸੀ। ਸਮਾਗਮ ਦੇ ਸ਼ੁਰੂ ਵਿੱਚ ਕਾਲਜ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਮੁੱਖ ਬੁਲਾਰੇ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਸ਼ਾਖਾ ਮੁੱਖੀ ਸਜਲ ਭਟਨਾਗਰ ਅਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਵਿੱਤੀ ਤੌਰ ’ਤੇ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੈੱਲ ਇੰਚਾਰਜ ਡਾ. ਮੁਮਤਾਜ ਨੇ ਦੱਸਿਆ ਕਿ ਇਸ ਭਾਸ਼ਣ ਦਾ ਉਦੇਸ਼ ਲੋੜਵੰਦ ਵਿਦਿਆਰਥਣਾਂ ਤੱਕ ਵਜ਼ੀਫ਼ੇ ਅਤੇ ਸਿੱਖਿਆ ਕਰਜ਼ਿਆਂ ਦੀ ਜਾਣਕਾਰੀ ਪਹੁੰਚਾਉਣਾ ਹੈ, ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਮੁੱਖ ਬੁਲਾਰੇ ਸਜਲ ਭਟਨਾਗਰ ਅਤੇ ਬੈਂਕ ਨੁਮਾਇੰਦੇ ਸੋਨੀਆ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕਾਲਰਸ਼ਿਪਾਂ, ‘ਪੀਐੱਮ ਵਿਦਿਆ ਲਕਸ਼ਮੀ ਪੋਰਟਲ’, ‘ਰਾਸ਼ਟਰੀ ਸਕਾਲਰਸ਼ਿਪ ਪੋਰਟਲ’ ਦੇ ਨਾਲ-ਨਾਲ ‘ਉਡਾਨ’, ‘ਪ੍ਰਤਿਗਿਆ’ ਅਤੇ ‘ਸਰਸਵਤੀ’ ਵਰਗੀਆਂ ਵਿਸ਼ੇਸ਼ ਸਕੀਮਾਂ ਦੀ ਅਰਜ਼ੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ ਅਤੇ ਯੋਗਤਾ ਮਾਪਦੰਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਇੱਕ ਸਵਾਲ-ਜਵਾਬ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿੱਚ ਵਿਦਿਆਰਥਣਾਂ ਦੇ ਬੈਕਿੰਗ ਅਤੇ ਵਿੱਤੀ ਸਕੀਮਾਂ ਨਾਲ ਸਬੰਧਤ ਸ਼ੰਕਿਆਂ ਦਾ ਹੱਲ ਕੀਤਾ ਗਿਆ। ਇਸ ਮੌਕੇ ਡਾ. ਹੇਮਾ ਮੁਖੀਜਾ, ਡਾ. ਸਿਮਰਜੀਤ ਕੌਰ, ਡਾ. ਰਾਜਿੰਦਰ ਕੌਰ, ਪਰਵਿੰਦਰ ਕੌਰ ਸਮੇਤ ਕਾਲਜ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਦਿਆਰਥਣਾਂ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

