DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sanjay Gandhi School ’ਚ ਖੇਡ ਮੁਕਾਬਲੇ ਕਰਵਾਏ

ਪ੍ਰਬੰਧਕਾਂ ਵੱਲੋਂ ਜੇਤੂਆਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਜੇਤੂਆਂ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਪਵਨ ਗਰਗ ਅਤੇ ਹੋਰ। -ਫੋਟੋ: ਸਤਨਾਮ ਸਿੰਘ
Advertisement

ਸੰਜੇ ਗਾਂਧੀ ਓਮ ਪ੍ਰਕਾਸ਼ ਗਰਗ ਮੈਮੋਰੀਅਲ ਪਬਲਿਕ ਸਕੂਲ ਸੂਜਰਾ ਵਿੱਚ ਸਾਲਾਨਾ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਨਿੰਬੂ ਦੌੜ, 50 ਮੀਟਰ ਦੀ ਦੌੜ, ਡੱਡੂ ਦੌੜ, ਰੀਲੇਅ ਦੌੜ, 100 ਮੀਟਰ ਦੀ ਦੌੜ, 200 ਮੀਟਰ ਦੀ ਦੌੜ, ਤਿੰਨ-ਟੰਗੀ ਦੌੜ, ਬੋਰੀ ਦੌੜ, ਮਟਕੀ ਦੌੜ, ਟੇਬਲ ਟੈਨਿਸ, ਕਬੱਡੀ ਅਤੇ ਖੋ-ਖੋ ਸ਼ਾਮਲ ਸਨ। ਖੇਡਾਂ ਦੀ ਸਮਾਪਤੀ ’ਤੇ ਜੇਤੂਆਂ ਨੂੰ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਵਨ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਸਖ਼ਤ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।

ਸਕੂਲ ਦੇ ਪ੍ਰਿੰਸੀਪਲ ਸੁਰੇਸ਼ ਸੈਣੀ ਨੇ ਕਿਹਾ ਕਿ ਖੇਡ ਮੁਕਾਬਲੇ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ-ਭਾਵਨਾ ਅਤੇ ਮੁਕਾਬਲੇ ਦੀ ਸੋਚ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਮਨ ਨੂੰ ਵੀ ਤਰੋ-ਤਾਜ਼ਾ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਸਕੂਲ ਦਾ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

Advertisement

Advertisement
Advertisement
×