ਪੱਤਰ ਪ੍ਰੇਰਕ
ਟੋਹਾਣਾ, 26 ਜੂਨ
ਉਤਰੀ ਭਾਰਤ ਖੇਡ ਵਿਭਾਗ ਦੇ ਡਿਪਟੀ ਡਾਇਰਕੈਟਰ ਰਹਿ ਚੁੱਕੇ 88 ਸਾਲਾ ਗੁਰਚਰਨ ਸਿੰਘ ਗਿੱਲ ਦਾ ਪਿੰਡ ਅੱਕਾਂਵਾਲੀ ਵਿੱਚ ਦੇਹਾਂਤ ਹੋ ਗਿਆ। ਉਹ ਪਰਿਵਾਰ ਸਮੇਤ ਅਮਰੀਕਾ ਰਹਿ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਗੁਰਦੀਪ ਕੌਰ, ਤਿੰਨ ਧੀਆਂ ਤੇ ਇੱਕ ਪੁੱਤਰ ਨੂੰ ਛੱਡ ਗਏ ਹਨ, ਜੋ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਇੱਥੇ ਪਿੰਡ ਪੁੱਜੇ ਹਨ। ਇਸ ਮੌਕੇ ਪਰਿਵਾਰ ਨੇ ਸ੍ਰੀ ਗਿੱਲ ਦੀ ਯਾਦ ਵਿੱਚ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਅਪੀਲ ਕੀਤੀ ਅਤੇ ਹਰ ਤਰ੍ਹਾਂ ਦੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਕਾਮਰੇਡ ਹਰਪਾਲ ਸਿੰਘ, ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਅਹੁਦੇਦਾਰ ਪ੍ਰਕਾਸ਼ ਸਿੰਘ ਭੱਟੀ ਨੇ ਗਿੱਲ ਦੇ ਪੁੱਤਰ ਰਾਜਵਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿੱਚ ਦਸਤਾਰ ਦੇ ਕੇ ਸਨਮਾਨ ਕੀਤਾ।