ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ 2 ਅਗਸਤ ਤੋਂ ਖੇਡ ਮਹਾਂਕੁੰਭ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ। ਇਹ ਗੱਲ ਦਾ ਪ੍ਰਗਟਾਵਾ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਪੰਚਕੂਲਾ ਵਿੱਚ ਕੀਤਾ। ਉਹਨਾਂ ਦੱਸਿਆ ਕਿ ਖੇਡ ਮਹਾਂਕੁੰਭ ਵਿੱਚ ਹਰਿਆਣਾ ਦੇ 22 ਜ਼ਿਲ੍ਹਿਆਂ ਦੇ ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਹਰਿਆਣਾ ਦੀ ਖੇਡ ਯੂਨੀਵਰਸਿਟੀ ਰਾਈ (ਸੋਨੀਪਤ) ਦੇ ਖਿਡਾਰੀ ਵਿਸ਼ੇਸ਼ ਤੌਰ ’ਤੇ ਇਸ ਖੇਡ ਮਹਾਂਕੁੰਭ ਵਿੱਚ ਹਿੱਸਾ ਲੈਣਗੇ। ਉਹਨਾਂ ਦੱਸਿਆ ਕਿ ਹਰਿਆਣਾ ਦੀ ਖੇਡ ਨੀਤੀ ਅਨੁਸਾਰ ਜੇਤੂ ਖਿਡਾਰੀਆਂ ਨੂੰ ਸਰਕਾਰ ਵੱਲੋਂ ਖੇਡ ਪ੍ਰਮਾਣ ਪੱਤਰ ਦਿੱਤਾ ਜਾਵੇਗਾ।