ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 14 ਮਾਰਚ
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਗੁਰੂਕੁਲ ਪਰੰਪਰਾ ਵੈਦਿਕ ਤੇ ਪ੍ਰਾਚੀਨ ਸੰਸਕ੍ਰਿਤੀ ਦੀ ਪ੍ਰਤੀਕ ਹੈ। ਗੁਰੂਕੁਲ ਵਿਚ ਪੜ੍ਹਨ ਵਾਲੇ ਵਿਦਿਆਰਥੀ ਬਹੁਮੁਖੀ ਪ੍ਰਤਿਭਾ ਦੇ ਧਨੀ ਬਣ ਕੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਇਸੇ ਪਰੰਪਰਾ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਡ ਮੰਤਰੀ ਸੰਦੀਪ ਸਿੰਘ ਨੇ ਸ਼ਰੂਤੀ ਵਿਗਿਆਨ ਅਚਾਰੀਆ ਕੁਲਮ ਆਦਰਸ਼ ਵੈਦਿਕ ਗੁਰੂਕੁਲ ਗਰਾਮ ਛਪਰਾ ਵਲੋਂ ਕਰਵਾਏ ਪ੍ਰੋਗਰਾਮ ਵਿੱਚ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰੂਕੁੂਲ ਵਿਚ ਨਵੀਂ ਬਣਾਈ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਤੇ ਗੁਰੂਕੁਲ ਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ 11 ਲੱਖ ਰੁਪਏ ਦੇਣ ਦੀ ਐਲਾਨ ਕੀਤਾ।