ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰਾ ਜੋਤੀਸਰ ਸਾਹਿਬ ਵਿੱਚ ਸੂਬਾ ਪੱਧਰੀ ਸਮਾਗਮ

ਨੌਵੀਂ ਪਾਤਸ਼ਾਹੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ
Advertisement

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸੂਬੇ ਭਰ ਵਿੱਚ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤਰੁਣ ਭੰਡਾਰੀ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਰਾਜ ਪੱਧਰੀ ਸਮਾਗਮ ਅੱਜ ਕੁਰੂਕਸ਼ੇਤਰ ਦੇ ਜੋਤੀਸਰ ਵਿੱਚ ਕਰਵਾਇਆ ਗਿਆ। ਇਸ ਤੋਂ ਪਹਿਲਾਂ ਸ੍ਰੀ ਭੰਡਾਰੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ। ਮਗਰੋਂ ਮਹਿਮਾਨਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਯਾਤਰਾ ਨੂੰ ਸਮਾਗਮ ਵਾਲੀ ਥਾਂ ਲਈ ਰਵਾਨਾ ਕੀਤਾ। ਭੰਡਾਰੀ ਨੇ ਕਿਹਾ ਕਿ ਗੁਰੂ ਸਾਹਿਬ ਸ਼ਾਂਤੀ ਅਤੇ ਮਨੁੱਖਤਾ ਦੇ ਪ੍ਰਤੀਕ ਹਨ ਜਿਨ੍ਹਾਂ ਨੇ ਜ਼ੁਲਮ ਤੇ ਬੇਇਨਸਾਫ਼ੀ ਅੱਗੇ ਝੁਕਣ ਦੀ ਬਜਾਏ ਕੁਰਬਾਨੀ ਦੇਣ ਨੂੰ ਤਰਜੀਹ ਦਿੱਤੀ।

 

Advertisement

ਸ਼ਹਾਦਤ ਨੂੰ ਸਮਰਪਿਤ ਸਮਾਗਮ

ਨਾਰਾਇਣਗੜ੍ਹ (ਫਰਿੰਦਰ ਪਾਲ ਗੁਲੀਆਣੀ): ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਜਾਏ ਗਏ ਦੀਵਾਨ ਵਿੱਚ ਹਜ਼ੂਰੀ ਰਾਗੀ ਮਲਕੀਤ ਸਿੰਘ ਅਤੇ ਰਣਜੀਤ ਸਿੰਘ ਨੇ ਗੁਰਸਿੱਖੀ ਦਾ ਇਤਿਹਾਸ ਸੁਣਾਉਂਦਿਆਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਇਆ। ਬੁਲਾਰਿਆਂ ਨੇ ਦੱਸਿਆ ਕਿ ਔਰੰਗਜ਼ੇਬ ਦੇ ਜ਼ੁਲਮਾਂ ਤੋਂ ਤੰਗ ਆਏ ਕਸ਼ਮੀਰੀ ਪੰਡਤਾਂ ਦੀ ਪੁਕਾਰ ਸੁਣ ਕੇ ਗੁਰੂ ਸਾਹਿਬ ਨੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਤਿਲਕ ਤੇ ਜੰਜੂ ਦੀ ਰਾਖੀ ਲਈ ਕੁਰਬਾਨੀ ਦਿੱਤੀ। ਇਸ ਦੌਰਾਨ ਭਾਈ ਮਤੀ ਦਾਸ ਨੂੰ ਆਰੇ ਨਾਲ ਚੀਰਨ ਭਾਈ ਸਤੀ ਦਾਸ ਨੂੰ ਰੂੰ ਵਿੱਚ ਲਪੇਟ ਕੇ ਸਾੜਨ ਅਤੇ ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਪਾ ਕੇ ਸ਼ਹੀਦ ਕੀਤੇ ਜਾਣ ਬਾਰੇ ਵੀ ਦੱਸਿਆ ਗਿਆ।

Advertisement
Show comments