ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਮੋਦੀ ਤੇ ਸ਼ਾਹ ਦੇ ਪੁਤਲੇ ਸਾੜੇ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਮੋਦੀ ਤੇ ਸ਼ਾਹ ਦੇ ਪੁਤਲੇ ਸਾੜੇ

ਸ਼ਾਹਜਹਾਂਪੁਰ ਖੇੜੀ ਬਾਰਡਰ ’ਤੇ ਪੁਤਲੇ ਫੂਕਦੇ ਹੋਏ ਕਿਸਾਨ।

ਰਮੇਸ਼ ਭਾਰਦਵਾਜ

ਲਹਿਰਾਗਾਗਾ,16 ਅਕਤੂਬਰ

ਅੱਜ ਇਥੇ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਐਕਟਿੰਗ ਬਲਾਕ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ’ਚ ਤਿੰਨ ਹਜਾਰ ਕਿਸਾਨਾਂ, ਔਰਤਾਂ, ਨੌਜਵਾਨਾਂ, ਵਿਦਿਆਰਥੀਾਂ ਨੇ ਸਟੇਡਅਮ ’ਚ ਸੰਯੁਕਤ ਮੋਰਚੇ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀਆਂ ਦੀ ਹੱਥ ਠੋਕੀ ਮੋਦੀ ਹਕੂਮਤ ਵਿਚ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਦੇ ਰੋਸ ਵਜੋਂ ਨਾਅਰੇਬਾਜ਼ੀ ਕਰਦੇ ਹੋਏ ਮੋਦੀ ਸਰਕਾਰ, ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀ ਜੋਕਾ ਦੇ ਦਿਓ ਕੱਦ ਪੁੱਤਲੇ ਨੂੰ ਅੱਗ ਲਾਈਂ ਗਈ। ਬਲਾਕ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਨੇ ਕਿਹਾ ਕਿ ਕੇਂਦਰ ਚ ਭਾਜਪਾ ਦੀ ਮੋਦੀ ਸਰਕਾਰ ਨੇ ਲਿਆਂਦੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਦੇ ਰੋਸ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਅਤੇ ਹਰ ਕਿਰਤੀ ਵਰਗ ਵਲੋਂ ਲੰਮੇ ਸਮੇਂ ਤੋਂ ਦਿੱਲੀ ਦੇ ਬਾਡਰਾਂ ਉਤੇ ਪੱਕੇ ਮੋਰਚੇ ਲਾਏ ਹੋਏ ਹਨ। ਉਹਨਾਂ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਵਿਚ ਯੂ ਪੀ ਦੇ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਗੱਡੀ ਹੇਠਾਂ ਕੁਚਲਣ ਵਾਲੇ ਅਸੀਸ ਮਿਸਰਾ ਅਤੇ ਉਸ ਦੇ ਮੁੰਡੇ ਨੂੰ ਸਖਤ ਤੋਂ ਸਖਤ ਸਜ਼ਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਗਈ।

ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਆਗੂ ਕਮਲ ਖਨੌਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ ਅਦਾਰਿਆਂ ਦਾ ਨਿੱਜੀਕਰਨ ਕਰਕੇ ਵਿਦਿਆਰਥੀਆਂ ਨੂੰ ਸਰਕਾਰੀ ਸਿੱਖਿਆ ਤੋਂ ਵਾਝਾਂ ਰੱਖਿਆ ਜਾ ਰਿਹਾ ਹੈ। ਬੀਕੇਯ ਨੇ ਔਰਤਾਂ ਨੂੰ ਵਿਸ਼ੇਸ਼ ਭੂਮਿਕਾ ਨਿਭਾਉਂਦਿਆਂ ਹੋਇਆਂ ਪਿੰਡਾਂ ਵਿਚ ਔਰਤਾਂ ਦੀਆਂ ਜਥੇਬੰਦੀਆਂ ਬਣਾ ਕੇ ਉਨ੍ਹਾਂ ਨੂੰ ਇਸ ਜ਼ੁਲਮੀ ਸਰਕਾਰ ਦਾ ਟਾਕਰਾ ਕਰਨ ਲਈ ਮੈਦਾਨ ਵਿਚ ਡਟਣ ਦਾ ਹੋਕਾ ਦਿੱਤਾ ਹੈ। ਅੱਜ ਔਰਤ ਨੇ ਘਰਾਂ ਤੋਂ ਬਾਹਰ ਆ ਮੋਰਚੇ ਦੀ ਕਮਾਨ ਸੰਭਾਲੀ ਹੈ। ਇਹ ਦ੍ਸਿ ਹਕੂਮਤ ਨੂੰ ਰਾਸ ਨਹੀਂ ਆ ਰਿਹਾ। ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਭਗਵਾਨ ਮੂਣਕ ਨੇ ਸਬੋਧਨ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਲਿਆਂਦੇ ਲੇਵਰ ਕੋਡ ਅਤੇ ਖੇਤੀ ਵਿਰੋਧੀ ਕਾਨੂੰਨ ਕਿਸਾਨਾਂ ਮਜ਼ਦੂਰਾਂ ਲਈ ਮੌਤ ਦਾ ਵਾਰੰਟ ਹਨ। ਅੱਜ ਦੇ ਇਸ ਪ੍ਰੋਗਰਾਮ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਦਿਲੀ ਦੇ ਬਾਡਰਾਂ ਉਤੇ ਮੋਰਚਿਆਂ ਵਿੱਚ ਗਿਣਤੀ ਵਧਾਉਣ ਦੀ ਅਪੀਲ ਕੀਤੀ ਗਈ।

ਇਸ ਦੌਰਾਨ ਲਹਿਰਾਗਾਗਾ ਵਿੱਚ ਅੱਜ ਐੱਸਡੀਐੱਮ ਦਫ਼ਤਰ ਨੇੜੇ ਅਨਾਜ ਮੰਡੀ ’ਚ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਾਰਪੋਰੇਟ ਘਰਾਣਿਆਂ ਦੇ ਪ੍ਰਮੁੱਖਾਂ ਦੇ ਪੁਤਲੇ ਸਾੜਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਸੂਬਾ ਜਰਨਲ ਸਕੱਤਰ ਬਲਵੀਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਭੀਮ ਸਿੰਘ ਆਲਮਪੁਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ, ਬੀਕੇਯੂ ਰਾਜੇਵਾਲ ਦੇ ਹਰਵਿੰਦਰ ਲਦਾਲ ਅਤੇ ਹੋਰ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਝਨੀਰ(ਜੀਵਨ ਕ੍ਰਾਂਤੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਸਬਾ ਝੁਨੀਰ ਦੇ ਕੋਟਧਰਮੂ ਅਤੇ ਝੁਨੀਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਆਗੂ ਸੁਰਜੀਤ ਸਿੰਘ ਕੋਟਧਰਮੂ ਗੁਰਜੰਟ ਸਿੰਘ ਮਾਨਸਾ ਹਾਜ਼ਰ ਸਨ।

ਖੰਨਾ(ਜੋਗਿੰਦਰ ਸਿੰਘ ਓਬਰਾਏ): ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤੇ ਸ਼ਹਿਰ ਵਿਚ ਪ੍ਰਦਰਸ਼ਨ ਕਰਦਿਆਂ ਇਥੋਂ ਦੇ ਸਮਰਾਲਾ ਚੌਂਕ ਵਿਖੇ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਪੁਤਲੇ ਫੂਕੇ। ਜਿਸ ਵਿਚ ਆਲੇ ਦੁਆਲੇ ਦੇ ਪਿੰਡਾਂ, ਦੁਕਾਨਦਾਰਾਂ, ਮਜ਼ਦੂਰਾਂ ਤੋਂ ਇਲਾਵਾ ਕਿਸਾਨ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ, ਕਸ਼ਮੀਰਾ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ, ਗੁਰਸਿਰਮਨਜੀਤ ਸਿੰਘ, ਹਰਚੰਦ ਸਿੰਘ, ਰਛਪਾਲ ਸਿੰਘ, ਜਗਦੀਸ਼ ਸਿੰਘ, ਸੁਰਿੰਦਰ ਬਾਵਾ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਬਲਬੀਰ ਸਿੰਘ, ਜਤਿੰਦਰ ਸਿੰਘ, ਗੁਰਦਿਆਲ ਸਿੰਘ, ਕੈਪਟਨ ਨੰਦ ਲਾਲ, ਮੁਖਤਿਆਰ ਸਿੰਘ, ਹਰਮਿੰਦਰ ਸਿੰਘ, ਮੋਹਣ ਸਿੰਘ, ਸਤਵਿੰਦਰ ਸਿੰਘ, ਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ ਵਾਲੀਆ, ਅਮਨਦੀਪ ਸਿੰਘ, ਸੁਖਵੰਤ ਸਿੰਘ ਟਿੱਲੂ, ਕੁਲਦੀਪ ਸਿੰਘ, ਬੁੱਧ ਸਿੰਘ, ਦੀਦਾਰ ਸਿੰਘ, ਹਵਾ ਸਿੰਘ, ਨਿਰਮਲ ਸਿੰਘ, ਸੁੱਖੀ ਰਤਨਪਾਲੋਂ ਹਾਜ਼ਰ ਸਨ।

ਨਵੀਂ ਦਿੱਲੀ(ਮਨਧੀਰ ਸਿੰਘ ਦਿਓਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਉਤਰ ਪ੍ਰਦੇਸ਼ ਤੇ ਉੱਤਰਾਖੰਡ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆਯੋਗੀ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਫੂਕੇ। ਬੀਤੇ ਕੱਲ੍ਹ ਦੱਖਣੀ ਰਾਜਾਂ ਵਿਚ ਕਿਸਾਨਾਂ ਨੇ ਭਾਜਪਾ ਦੇ ਆਗੂਆਂ ਦੇ ਪੁਤਲੇ ਫੂਕੇ ਗਏ ਸਨ। ਮੋਰਚੇ ਨੇ 15 ਅਕਤੂਬਰ ਦੇ ਪਹਿਲੇ ਪ੍ਰੋਗਰਾਮ ’ਚ ਤਬਦੀਲੀ ਕਰਕੇ ਕੁੱਝ ਹਿੱਸਿਆਂ ਵਿੱਚ 16 ਅਕਤੂਬਰ ਨੂੰ ਪੁਤਲੇ ਫੂਕਣ ਦਾ ਸੱਦਾ ਦਿੱਤਾ ਸੀ।

ਸਰਦੂਲਗੜ੍ਹ(ਬਲਜੀਤ ਸਿੰਘ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗੲੇ। ਕਿਸਾਨਾਂ ਨੇ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ 15 ਅਕਤੂਬਰ ਨੁੂੰ ਦਸਹਿਰੇ ਵਾਲੇ ਦਿਨ ਦੀ ਥਾਂ 16 ਅਕਤੂਬਰ ਨੂੰ ਨਰਿੰਦਰ ਮੋਦੀ ਦੇ ਪੁਤਲੇ ਸਾੜ ਕੇ ਆਪਣਾ ਰੋਸ ਪ੍ਰਗਟ ਕੀਤਾ। ਅੱਜ ਸਰਦੂਲਗੜ੍ਹ ਬੱਸ ਸਟੈਂਡ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਨਰਿੰਦਰ ਮੋਦੀ, ਯੋਗੀ ਅਤੇ ਖੱਟਰ ਦਾ ਸਾਂਝਾ ਪੁਤਲਾ ਫੂਕਿਆ ਗਿਆ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ’ਚ ਵੀ ਇਹ ਪੁਤਲੇ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਕਿਸਾਨ ਆਗੂ ਮਲੂਕ ਸਿੰਘ ਹੀਰਕੇ, ਸਤਪਾਲ ਚੋਪੜਾ, ਕਾਮਰੇਡ ਲਾਲ ਚੰਦ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਸਿਰਸਾ(ਪ੍ਰਭੂ ਦਿਆਲ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਪ੍ਰਧਾਨ ਮੰਤਰੀ ਸਮੇਤ ਅਨੇਕਾਂ ਭਾਜਪਾ ਆਗੂਆਂ ਦੇ ਵੱਖ-ਵੱਖ ਥਾਈਂ ਪੁਤਲੇ ਫੂਕੇ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਕਿਸਾਨਾਂ ਵੱਲੋਂ ਲਾਏ ਗਏ ਪੱਕੇ ਮੋਰਚੇ ’ਤੇ ਕਿਸਾਨ ਇਕੱਠੇ ਹੋਏ, ਜਿਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ, ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ, ਗ੍ਰਹਿ ਮੰਤਰੀ ਅਨਿਲ ਵਿਜ ਤੇ ਸਿਰਸਾ ਦੇ ਵਿਧਾਇਕ ਗੋਪਾਲ ਕਾਂਡਾ ਤੇ ਉਸ ਦੇ ਭਰਾ ਗੋਬਿੰਦ ਕਾਂਡਾ ਦੇ ਪੁਤਲੇ ਫੂਕੇ। ਇਸ ਦੌਰਾਨ ਹਰਿਆਣਾ ਕਿਸਾਨ ਮੰਚ ਦੇ ਆਗੂ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਕਿਸਾਨ ਜਿਥੇ ਗਿਆਰਾਂ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਨ ਉਥੇ ਹੀ ਲਖੀਮਪੁਰ ਖੀਰੀ ’ਚ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਤੇ ਉਸ ਦੇ ਸਾਥੀਆਂ ਨੇ ਕਥਿਤ ਤੌਰ ’ਤੇ ਕਿਸਾਨਾਂ ’ਤੇ ਗੱਡੀਆਂ ਚੜ੍ਹਾ ਕੇ ਉਨ੍ਹਾਂ ਨੂੰ ਦਰੜ ਕੇ ਸ਼ਹੀਦ ਕਰ ਦਿੱਤਾ ਹੈ।ਇਸੇ ਤਰ੍ਹਾਂ ਪਿੰਡ ਕਰੀਵਾਲਾ ਸਮੇਤ ਕਈ ਪਿੰਡਾਂ ਵਿੱਚ ਕਿਸਾਨਾਂ ਨੇ ਪੁਤਲੇ ਫੂਕ ਕੇ ਰੋਹ ਮੁਜਾਹਰੇ ਕੀਤੇ ਹਨ।

ਅਟਾਰੀ(ਦਿਲਬਾਗ ਸਿੰਘ ਗਿੱਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਮੁਖਤਾਰ ਸਿੰਘ ਮੁਹਾਵਾ ਦੀ ਅਗਵਾਈ ਹੇਠ ਅੱਜ ਅਟਾਰੀ ਬੱਸ ਸਟੈਂਡ ਵਿੱਚ ਮੋਦੀ, ਅਮਿਤ ਸ਼ਾਹ, ਯੋਗੀ ਅਤੇ ਅਜੈ ਮਿਸ਼ਰਾ ਟੋਨੀ ਦੇ ਪੁਤਲੇ ਫੂਕ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਿਰਮਲ ਸਿੰਘ, ਗੁਰਦੇਵ ਸਿੰਘ ਨੰਬਰਦਾਰ, ਮਾਨ ਸਿੰਘ ਮੁਹਾਵਾ, ਗੁਰਨਾਮ ਸਿੰਘ ਦਾਉਕੇ, ਜਸਬੀਰ ਸਿੰਘ ਫ਼ੌਜੀ, ਜਸਵਿੰਦਰ ਸਿੰਘ ਅਟਾਰੀ, ਪ੍ਰੇਮ ਸਿੰਘ ਭਰੋਭਾਲ, ਬਲਦੇਵ ਸਿੰਘ ਧਾਰੀਵਾਲ, ਕੰਵਲਜੀਤ ਕੌਰ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਸੇ ਤਰ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਬੁਲ ਸ਼ਿੰਘ ਮੁਹਾਵਾ ਦੀ ਅਗਵਾਈ ਹੇਠ ਖਾਸਾ ਚੌਂਕ ’ਚ ਮੋਦੀ,ਅਮਿਤ ਸ਼ਾਹ, ਯੋਗੀ ਅਤੇ ਅਜੇ ਮਿਸ਼ਰਾ ਟੋਨੀ ਦੇ ਪੁਤਲੇ ਫੁਕ ਕੇ ਨਾਅਰੇਬਾਜ਼ੀ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All