ਯਮੁਨਾਨਗਰ (ਪੱਤਰ ਪ੍ਰੇਰਕ): ਜਗਾਧਰੀ ਦੀ ਜੈਸਕੋ ਕਲੋਨੀ ਵਿੱਚ ਸਥਿਤ ਵਿਸ਼ਵਕਰਮਾ ਸਟੀਲ ਫੈਕਟਰੀ ਵਿੱਚ ਅੱਗ ਲਗ ਗਈ, ਜਿਸ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਕਾਫ਼ੀ ਮੁਸ਼ੱਕਤ ਮਗਰੋਂ ਕਾਬੂ ਪਾਇਆ ਗਿਆ। ਜਾਣਕਾਰੀ ਮੁਤਾਬਿਕ ਬਿਜਲੀ ਦੇ ਸ਼ਾਟ-ਸਰਕਟ ਕਾਰਨ ਲੱਗੀ ਇਸ ਅੱਗ ਵਿੱਚ ਬਿਜਲੀ ਦੀਆਂ ਮੋਟਰਾਂ, ਤਾਰਾਂ ਅਤੇ ਹੋਰ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ। ਫੈਕਟਰੀ ਦੇ ਮਾਲਕ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸ ਦੇ ਕਰਮਚਾਰੀ ਫੈਕਟਰੀ ਨੂੰ ਬੰਦ ਕਰਕੇ ਗਏ ਸਨ ਤੇ ਅੱਜ ਤੜਕੇ ਸਵੇਰੇ ਫੈਕਟਰੀ ਦੇ ਚੌਕੀਦਾਰ ਵੱਲੋਂ ਉਸ ਨੂੰ ਸੂਚਨਾ ਮਿਲੀ ਕਿ ਫੈਕਟਰੀ ਵਿੱਚ ਲੱਗ ਗਈ ਹੈ। ਉਸ ਨੇ ਦੱਸਿਆ ਕਿ ਇਸ ਅੱਗ ਨਾਲ ਲਗਪਗ 60 ਤੋਂ 70 ਲੱਖ ਦੇ ਕਰੀਬ ਨੁਕਸਾਨ ਹੋ ਗਿਆ।