ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 22 ਅਗਸਤ
ਇਥੋਂ ਦੀ ਐਸਟੀਐਫ ਟੀਮ ਨੇ 17 ਅਕਤੂਬਰ 2006 ਨੂੰ ਦਰਜ ਮਾਮਲੇ ਵਿਚ ਲੋੜੀਂਦਾ ਮੁਲਜ਼ਮ ਨਰਿੰਦਰ ਸਿੰਘ ਉਰਫ਼ ਨਿੰਦਾ ਉਰਫ਼ ਰਾਜੂ ਨਿਵਾਸੀ ਸਬਦਲਪੁਰ ਜ਼ਿਲ੍ਹਾ ਪਟਿਆਲਾ ਨੂੰ ਇੰਚਾਰਜ ਦਪਿੰਦਰ ਸਿੰਘ ਦੀ ਅਗਵਾਈ ਵਿਚ ਅਲਵਰ ਤੋਂ ਗ੍ਰਿਫ਼ਤਾਰ ਕਰਕੇ ਲਿਆਂਦਾ ਹੈ।ਅਦਾਲਤ ਵਿਚ ਪੇਸ਼ ਕਰਨ ਤੇ ਉਸ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਮਨਜ਼ੂਰ ਹੋਇਆ ਹੈ। ਇਸ ਮਾਮਲੇ ਵਿਚ ਸ਼ਾਮਲ ਇਕ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮੋਟਰ ਮਾਰਕੀਟ ਅੰਬਾਲਾ ਸ਼ਹਿਰ ਵਿਚ ਸੁਰੱਖਿਆ ਕਰਮੀ ਦੀ ਹੱਤਿਆ ਕਰ ਦਿੱਤੀ ਸੀ।