ਅੰਬਾਲਾ: ਹਰਿਆਣਾ ਦੇ ਪੈਟਰੋਲ ਪੰਪ ਸੰਚਾਲਕਾਂ ਨੇ 15 ਨਵੰਬਰ ਨੂੰ ਹੜਤਾਲ ’ਤੇ ਜਾਣ ਦਾ ਫ਼ੈਸਲਾ ਕੀਤਾ ਹੈ। ਅੰਬਾਲਾ ਪੈਟਰੋਲੀਅਮ ਵੈੱਲਫੇਅਰ ਡੀਲਰਜ਼ ਦੇ ਪ੍ਰਧਾਨ ਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਜ਼ਰੂਰ ਹੜਤਾਲ ਕਰਨਗੇ। ਉਨ੍ਹਾਂ ਦੀ ਮੰਗ ਹੈ ਕਿ ਹਰਿਆਣਾ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਲੱਗਣ ਵਾਲਾ ਵੈਟ ਘਟਾ ਕੇ ਪੰਜਾਬ ਸਰਕਾਰ ਵੱਲੋਂ ਘਟਾਏ ਗਏ ਵੈਟ ਦੇ ਬਰਾਬਰ ਕੀਤਾ ਜਾਵੇ। ਸੰਨ 2007 ਤੋਂ ਡੀਜ਼ਲ ਦੀ ਕਮਿਸ਼ਨ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਤੇ ਕਮਿਸ਼ਨ ਵਿਚ ਵਾਧਾ ਕੀਤਾ ਜਾਵੇ ਅਤੇ ਨਕਲੀ ਡੀਜ਼ਲ ’ਤੇ ਰੋਕ ਲਾਈ ਜਾਵੇ। -ਨਿੱਜੀ ਪੱਤਰ ਪ੍ਰੇਰਕ