DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Stubble Burning: ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਚੌਕਸ

ਐੱਸ ਡੀ ਐੱਮ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸ ਡੀ ਐੱਮ ਸੁਰਿੰਦਰ ਸਿੰਘ।
Advertisement

ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਐੱਸ ਡੀ ਐੱਮ ਸੁਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪਟਵਾਰੀਆਂ, ਗ੍ਰਾਮ ਸਕੱਤਰਾਂ, ਨੰਬਰਦਾਰਾਂ ਅਤੇ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ, ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਅਤੇ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਸ ਡੀ ਐੱਮ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਰੱਖਣ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨਿਕ ਚੌਕਸੀ ਦੇ ਨਾਲ-ਨਾਲ ਕਿਸਾਨਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਸਾਰੇ ਸਬੰਧਤ ਵਿਭਾਗ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣ, ਤਾਂ ਜੋ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕੀਆਂ ਜਾ ਸਕਣ। ਐੱਸਡੀਐੱਮ ਸੁਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣ। ਕਿਸਾਨਾਂ ਨੂੰ ਉਪਲਬਧ ਖੇਤੀਬਾੜੀ ਮਸ਼ੀਨਾਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਹੋਰ ਬਦਲਾਂ ਬਾਰੇ ਵੀ ਜਾਣੂ ਕਰਵਾਇਆ ਜਾਵੇ, ਤਾਂ ਜੋ ਉਹ ਪਰਾਲੀ ਸਾੜਨ ਦੀ ਬਜਾਏ ਇਸ ਦਾ ਸਹੀ ਪ੍ਰਬੰਧ ਕਰ ਸਕਣ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਵਾਤਾਵਰਨ ਦੀ ਸੰਭਾਲ ਲਈ ਵੀ ਜ਼ਰੂਰੀ ਹੈ।

Advertisement
Advertisement
×