ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਨਹੀਂ: ਹੈਬਤਪੁਰ
ਕਾਂਗਰਸ ਵੱਲੋਂ ਨੀਟ-ਯੂ ਜੀ ਸਮੇਤ ਹੋਰ ਪ੍ਰੀਖਿਆਵਾਂ ਲੀਕ ਹੋਣ ਦੇ ਮਾਮਲਿਆਂ ਖ਼ਿਲਾਫ਼ ਵਿਦਿਆਰਥੀਆਂ ਦੀ ਗੂੰਜ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਹੈਬਤਪੁਰ ਨੇ ਕੀਤੀ, ਜਦੋਂ ਕਿ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ, ਸਾਬਕਾ ਵਿਧਾਇਕ ਸੁਭਾਸ਼ ਗਾਂਗੋਲੀ, ਜ਼ਿਲ੍ਹਾ...
Advertisement
ਕਾਂਗਰਸ ਵੱਲੋਂ ਨੀਟ-ਯੂ ਜੀ ਸਮੇਤ ਹੋਰ ਪ੍ਰੀਖਿਆਵਾਂ ਲੀਕ ਹੋਣ ਦੇ ਮਾਮਲਿਆਂ ਖ਼ਿਲਾਫ਼ ਵਿਦਿਆਰਥੀਆਂ ਦੀ ਗੂੰਜ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਹੈਬਤਪੁਰ ਨੇ ਕੀਤੀ, ਜਦੋਂ ਕਿ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ, ਸਾਬਕਾ ਵਿਧਾਇਕ ਸੁਭਾਸ਼ ਗਾਂਗੋਲੀ, ਜ਼ਿਲ੍ਹਾ ਉਪ ਪ੍ਰਧਾਨ ਰਾਜੂ ਲਖੀਨਾ, ਸਾਬਕਾ ਜ਼ਿਲ੍ਹਾ ਪ੍ਰਧਾਨ ਬਲਰਾਮ ਕਟਵਾਲ ਆਦਿ ਸ਼ਾਮਲ ਹੋਏ। ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਰਾਜ ’ਚ ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਨਹੀਂ ਹਨ। ਇਹੀ ਕਾਰਨ ਹੈ ਕਿ ਮੁਕਾਬਲੇ ਦੇ ਪੇਪਰ ਲੀਕ ਹੋ ਰਹੇ ਹਨ। ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਹੈਬਤਪੁਰ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹਿੱਤਾਂ ਪ੍ਰਤੀ ਕੋਈ ਸਰੋਕਾਰ ਨਹੀਂ ਹੈ। ਸਰਕਾਰ ਦੀ ਦੇਖ-ਰੇਖ ਵਿੱਚ ਹੀ ਪੇਪਰ ਲੀਕ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
Advertisement
Advertisement
×
