ਸੇਵਾ ਸੰਕਲਪ ਮੁਹਿੰਮ ਤਹਿਤ ਜੀਂਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਜਾਈਟ) ਵਿੱਚ ਵਿਦਿਆਰਥੀਆਂ ਨੂੰ ਜ਼ਿਲ੍ਹਾ ਉਦਯੋਗ ਕੇਂਦਰ ਦੀਆਂ ਯੋਜਨਾਵਾਂ ਅਤੇ ਸਟਾਰਟ-ਅੱਪ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਉੱਦਮਤਾ, ਸਰਕਾਰੀ ਯੋਜਨਾਵਾਂ, ਰੁਜ਼ਗਾਰ ਦੇ ਮੌਕਿਆਂ ਅਤੇ ਨਵੇਂ ਵਿਚਾਰਾਂ ਨੂੰ ਵਿਹਾਰਕ ਰੂਪ ਦੇਣ ਬਾਰੇ ਮਾਰਗਦਰਸ਼ਨ ਦਿੱਤਾ। ਸੈਮੀਨਾਰ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਜੀਂਦ ਦੇ ਉਪ-ਡਾਇਰੈਕਟਰ ਰਿਤੁਲ ਸਿੰਗਲਾ ਨੇ ਵਿਦਿਆਰਥੀਆਂ ਨੂੰ ਸਰਕਾਰੀ ਯੋਜਨਾਵਾਂ, ਉੱਦਮਤਾ ਅਤੇ ਨਵਾਂ ਕਾਰੋਬਾਰ ਸ਼ੁਰੂ ਕਰਨ ਨਾਲ ਸਬੰਧਤ ਮੌਕਿਆਂ ਦੀ ਜਾਣਕਾਰੀ ਦਿੱਤੀ। ਚੰਡੀਗੜ੍ਹ ਤੋਂ ਆਏ ਸਟਾਰਟ-ਅੱਪ ਮਾਹਿਰ ਵਿਸ਼ਾਲ ਸ਼ਰਮਾ ਨੇ ਸਟਾਰਟ-ਅੱਪ ਵਿਚਾਰਾਂ ਨੂੰ ਬਿਜ਼ਨਸ ਮਾਡਲ ਵਿੱਚ ਬਦਲਣ, ਵਿੱਤੀ ਸਹਾਇਤਾ ਅਤੇ ਉਦਯੋਗ ਸਥਾਪਿਤ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ। ਪ੍ਰੋਗਰਾਮ ਵਿੱਚ ਏ ਆਈ ਪੀ ਆਰ ਓ ਜੀਂਦ ਤੋਂ ਸੁਮਨ, ਐੱਮ ਐੱਸ ਐੱਮ ਈ ਦੇ ਕੁਆਲਿਟੀ ਮਾਹਿਰ ਅਮਨ ਕੁਮਾਰ, ਨੀਤੀ ਅਤੇ ਰੈਗੂਲੇਟਰੀ ਮਾਹਿਰ ਅਨੁੂ ਅਤੇ ਵਿੱਤੀ ਮਾਹਿਰ ਮਨੀਸ਼ ਨੇ ਵੀ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਸ਼ੇ ਨਾਲ ਸਬੰਧਤ ਜਾਣਕਾਰੀ ਦਿੱਤੀ। ਇਸ ਸੈਮੀਨਾਰ ਵਿੱਚ ਜਾਈਟ ਜੀਂਦ ਦੇ ਵਿਦਿਆਰਥੀਆਂ ਦੇ ਨਾਲ-ਨਾਲ ਆਈ ਆਈ ਐੱਮ ਰੋਹਤਕ ਦੇ ਵਿਦਿਆਰਥੀ ਅਤੇ ਖੋਜ ਵਿਦਿਆਰਥੀ ਵੀ ਸ਼ਾਮਲ ਹੋਏ। ਇਸ ਮੌਕੇ ਜਾਈਟ ਦੇ ਐੱਮ ਡੀ ਅਭਿਸ਼ੇਕ ਬਾਂਸਲ ਨੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰਾਜੈਕਟਾਂ ਅਤੇ ਖੋਜ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਨਵੇਂ ਵਿਚਾਰਾਂ ਨੂੰ ਵਿਕਸਿਤ ਕਰਨ ਅਤੇ ਉਨ੍ਹਾਂ ਨੂੰ ਅਸਲ ਰੂਪ ਦੇਣ ਦੀ ਸਮਰੱਥਾ ਹੈ, ਜਿਸ ਨੂੰ ਸਹੀ ਮਾਰਗਦਰਸ਼ਨ ਅਤੇ ਮੌਕੇ ਦੇ ਕੇ ਉੱਦਮਤਾ ਦੀ ਦਿਸ਼ਾ ਵਿੱਚ ਅੱਗੇ ਵਧਾਇਆ ਜਾ ਸਕਦਾ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

