DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਕੂਲ ’ਚ ਵਿਦਿਆਰਥੀਆਂ ਨੇ ਰੱਖੜੀਆਂ ਬਣਾਈਆਂ

ਸਤਲੁਜ ਸੀਨੀਅਰ ਸੈਕੰਡਰੀ ਸਕੂਲ ’ਚ ਵਿਦਿਆਰਥੀਆਂ ਵੱਲੋਂ ਰੱਖੜੀ ਬਨਾਉਣ ਦੀ ਗਤੀਵਿਧੀ ਕੀਤੀ ਗਈ ਜਿਸ ਵਿੱਚ 6ਵੀਂ ਤੋਂ 8ਵੀਂ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ। ਉਨ੍ਹਾਂ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਖੂਬਸੂਰਤ ਰੱਖੜੀਆਂ ਬਣਾਈਆਂ। ਸਕੂਲ ਪ੍ਰਿੰਸੀਪਲ ਡਾ. ਆਰ...

  • fb
  • twitter
  • whatsapp
  • whatsapp
featured-img featured-img
ਰੱਖੜੀ ਬਣਾਉਣ ਦੀ ਗਤੀਵਿਧੀ ਮਗਰੋਂ ਤਸਵੀਰ ਖਿਚਵਾਉਂਦੇ ਹੋਏ ਵਿਦਿਆਰਥੀ।
Advertisement

ਸਤਲੁਜ ਸੀਨੀਅਰ ਸੈਕੰਡਰੀ ਸਕੂਲ ’ਚ ਵਿਦਿਆਰਥੀਆਂ ਵੱਲੋਂ ਰੱਖੜੀ ਬਨਾਉਣ ਦੀ ਗਤੀਵਿਧੀ ਕੀਤੀ ਗਈ ਜਿਸ ਵਿੱਚ 6ਵੀਂ ਤੋਂ 8ਵੀਂ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ। ਉਨ੍ਹਾਂ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਖੂਬਸੂਰਤ ਰੱਖੜੀਆਂ ਬਣਾਈਆਂ। ਸਕੂਲ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਰੱਖੜੀ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਹ ਤਿਉਹਾਰ ਭਰਾਵਾਂ ਤੇ ਭੈਣਾਂ ਵਿਚਕਾਰ ਪਿਆਰ, ਸਨੇਹ, ਵਿਸ਼ਵਾਸ਼ ਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਇਸ ਗਤੀਵਿਧੀ ਵਿਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਕੋਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਵਾਈਸ ਪ੍ਰਿੰਸੀਪਲ ਸਤਬੀਰ ਸਿੰਘ ਤੇ ਸਮੁੱਚਾ ਸਟਾਫ ਮੌਜੂਦ ਸੀ।

Advertisement
Advertisement
×