ਹਿੰਦੀ ਪ੍ਰੀਖਿਆ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਕੌਮੀ ਸਿੱਖਿਆ ਕਮੇਟੀ ਟੋਹਾਣਾ ਫਤਿਆਬਾਦ ਵੱਲੋਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਈ ਹਿੰਦੀ ਵਿਆਕਰਣ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਜਿਸ ਵਿੱਚ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਸਤਲੁਜ ਸਕੂਲ ਦੇ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਦੱਸਿਆ ਕਿ ਪ੍ਰੀਖਿਆ...
ਕੌਮੀ ਸਿੱਖਿਆ ਕਮੇਟੀ ਟੋਹਾਣਾ ਫਤਿਆਬਾਦ ਵੱਲੋਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਈ ਹਿੰਦੀ ਵਿਆਕਰਣ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਜਿਸ ਵਿੱਚ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਸਤਲੁਜ ਸਕੂਲ ਦੇ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਦੱਸਿਆ ਕਿ ਪ੍ਰੀਖਿਆ ’ਚ 39 ਵਿਦਿਆਰਥੀ ਪਾਸ ਹੋਏ ਅਤੇ 7 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ਵਿੱਚ ਨਾਮ ਦਰਜ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਕਿਹਾ ਕਿ ਅਜਿਹੇ ਇਮਤਿਹਾਨ ਵਿਦਿਆਰਥੀਆਂ ਦੇ ਬੌਧਿਕ ਤੇ ਭਾਸ਼ਾਈ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਫਲਤਾ ਲਈ ਨਿਯਮਤ ਅਭਿਆਸ, ਸਮੇਂ ਦੀ ਵਰਤੋਂ ਤੇ ਸਕਾਰਾਤਮਕ ਸੋਚ ਜ਼ਰੂਰੀ ਹੈ। ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਹੋਰਾਂ ਨੂੰ ਅਜਿਹੇ ਇਮਤਿਹਾਨਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਪ੍ਰੀਖਿਆ ਵਿਚ ਮੈਰਿਟ ’ਤੇ ਆਉਣ ਵਾਲੇ 7 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਤੇ 32 ਸਫਲ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਸਿੱਖਿਆ ਕਮੇਟੀ ਦੇ ਸਕੱਤਰ ਵੀਰੇਂਦਰ ਕੌਸ਼ਲ, ਸਕੂਲ ਦੇ ਵਾਈਸ ਪ੍ਰਿੰਸੀਪਲ ਸਤਬੀਰ ਸਿੰਘ ਆਦਿ ਤੋਂ ਇਲਾਵਾ ਸਕੂਲ ਸਟਾਫ ਤੇ ਵਿਦਿਆਰਥੀ ਮੌਜੂਦ ਸਨ।

