ਸ੍ਰੀ ਕ੍ਰਿਸ਼ਨਾ ਵਿਦਿਆ ਮੰਦਰ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਪਿੰਅਨਸ਼ਿਪ ਵਿਚ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ। ਇਸ ਮੁਕਾਬਲੇ ਵਿਚ ਗੁਰੂਕੁਲ ਕੁਰੂਕਸ਼ੇਤਰ ਦੇ ਲੜਕਿਆਂ ਦੀ ਟੀਮ ਨਾਲ ਖੇਡਦੇ ਹੋਏ ਸ੍ਰੀ ਕ੍ਰਿਸ਼ਨਾ ਮੰਦਰ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਰੋਹਨ ਅਤੇ 7ਵੀਂ ਜਮਾਤ ਦੀ ਵਿਦਿਆਰਥਣ ਚੇਤਨਾ ਨੇ ਆਪਣਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤਿਆ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ।
ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ ਮਦਨ ਗੋਪਾਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਨੇ ਹੀ ਉਨ੍ਹਾਂ ਨੂੰ ਇਸ ਮੁਕਾਮ ’ਤੇ ਪਹੁੰਚਾਇਆ ਹੈ। ਸਕੂਲ ਦੀ ਪ੍ਰਿੰਸੀਪਲ ਨੇ ਵੀ ਵਿਦਿਆਰਥੀਆਂ ਅਤੇ ਉਨਾਂ ਦੇ ਕੋਚ ਰਾਜੂ ਵਰਮਾ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਤੇ ਕਿਹਾ ਕੋਚ ਦੀ ਸਖ਼ਤ ਮਿਹਨਤ, ਲਗਨ ਦੀ ਬਦੌਲਤ ਹੀ ਸਕੂਲ ਦੇ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਜਿੱਤ ’ਤੇ ਸਕੂਲ ਅਤੇ ਇਲਾਕੇ ਨੂੰ ਮਾਣ ਹੈ ਤੇ ਉਨ੍ਹਾਂ ਦੀ ਇਸ ਜਿੱਤ ਨਾਲ ਸਕੂਲ ਦੇ ਦੂਜੇ ਖਿਡਾਰੀਆਂ ਨੂੰ ਵੀ ਖੇਡਾਂ ਪ੍ਰਤੀ ਆਪਣੀ ਰੁੱਚੀ ਵਧਾਉਣ ਦੀ ਪ੍ਰੇਰਨਾ ਮਿਲੇਗੀ।