DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ

ਸਾਖਰਤਾ ਕੈਂਪ ਮਗਰੋਂ ਸਕੂਲ ਵਿੱਚ ਬੂਟੇ ਵੀ ਲਗਾਏ

  • fb
  • twitter
  • whatsapp
  • whatsapp
featured-img featured-img
ਸਕੂਲ ਵਿੱਚ ਬੂਟੇ ਲਾਉਂਦੇ ਹੋਏ ਅਧਿਕਾਰੀ ਅਤੇ ਵਿਦਿਆਰਥਣਾਂ।
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀਪਕ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੀਘੜ ਵਿੱਚ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਕੈਂਪ ਲਾਇਆ। ਕੈਂਪ ਦਾ ਉਦੇਸ਼ ਵਿਦਿਆਰਥਣਾਂ ਨੂੰ ਕਾਨੂੰਨੀ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਅਤੇ ਮੁੱਖ ਨਿਆਂਇਕ ਮੈਜਿਸਟਰੇਟ (ਸੀ ਜੇ ਐੱਮ) ਡਾ. ਸੁਯਸ਼ਾ ਜਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ। ਡਾ. ਸੁਯਸ਼ਾ ਜਾਵਾ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਨਾਲ ਜੁੜੇ ਕਾਨੂੰਨਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਲਈ ਪੋਕਸੋ ਐਕਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ, ਧਮਕੀ ਜਾਂ ਗਲਤ ਵਿਹਾਰ ਦਾ ਡਟ ਕੇ ਮੁਕਾਬਲਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਸਲਾਹ ਦੀ ਲੋੜ ਹੋਵੇ ਤਾਂ ਉਹ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ) ਦੇ ਹੈਲਪਲਾਈਨ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਲੈਂਡਲਾਈਨ ਨੰਬਰ 01667-231174 ’ਤੇ ਸੰਪਰਕ ਕਰ ਸਕਦਾ ਹੈ। ਕੈਂਪ ਦੌਰਾਨ ਪੈਨਲ ਵਕੀਲ ਰਾਜਬਾਲਾ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪੋਕਸੋ ਕਾਨੂੰਨ ਦੀਆਂ ਧਾਰਾਵਾਂ ਬਾਰੇ ਜਾਣਕਾਰੀ ਦਿੱਤੀ।

ਕੈਂਪ ਦੀ ਸਮਾਪਤੀ ਮਗਰੋਂ ਵਾਤਾਵਰਨ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਸੀ ਜੇ ਐੱਮ ਡਾ. ਸੁਯਸ਼ਾ ਜਾਵਾ ਨੇ ਸਕੂਲ ਕੈਂਪਸ ਵਿੱਚ ਬੂਟੇ ਵੀ ਲਾਏ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਵਿਨੋਦ ਕੁਮਾਰ, ਸਕੂਲ ਇੰਚਾਰਜ ਸੰਜੇ ਕੁਮਾਰ ਸਣੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।

Advertisement

Advertisement
Advertisement
×