ਸ੍ਰੀ ਮਹਾਂਵੀਰ ਜੈਨ ਪਬਲਿਕ ਸਕੂਲ ਵਿੱਚ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਤੇ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਵਿੱਚ ਬਤੌਰ ਮੁੱਖ ਬੁਲਾਰੇ ਸ੍ਰੀਨਿਵਾਸ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ, ਬੱਚਿਆਂ ਨਾਲ ਬਦਸਲੂਕੀ ਤੋਂ ਸੁਰੱਖਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਨਿਵਾਸ ਨੇ ਕਿਹਾ ਕਿ ਬੱਚਿਆਂ ਲਈ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਕਾਨੂੰਨਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਰਾਹੀਂ ਬੱਚਿਆਂ ਨੂੰ ਸ਼ੋਸ਼ਣ ਅਤੇ ਅਪਰਾਧਾਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਕਿਸੇ ਵੀ ਸ਼ੱਕੀ ਸਥਿਤੀ ਵਿੱਚ ਬਿਨਾਂ ਝਿਜਕ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪੋਕਸੋ ਐਕਟ ਦੇ ਤਹਿਤ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਕਾਨੂੰਨੀ ਸੁਰੱਖਿਆ ਬਾਰੇ ਵੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਪੂਜਾ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਕੂਲ ਲਈ ਸਭ ਤੋਂ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਨ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸਮਾਗਮ ਵਿੱਚ ਦਿੱਤੀ ਗਈ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

