DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਿਆ

ਭਾਰਤ ਗਰੁੱਪ ਆਫ ਇੰਸਟੀਚਿਊਸ਼ਨਜ਼ ਪ੍ਰਹਿਲਾਦਪੁਰ ਵਿੱਚ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਯੋਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੋਗ ਗੁਰੂ ਕਮਲ ਕਿਸ਼ੋਰ ਨੇ ਸਾਰਿਆਂ ਨੂੰ ਯੋਗ ਦੀ ਮਹੱਤਤਾ ਅਤੇ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।...

  • fb
  • twitter
  • whatsapp
  • whatsapp
Advertisement

ਭਾਰਤ ਗਰੁੱਪ ਆਫ ਇੰਸਟੀਚਿਊਸ਼ਨਜ਼ ਪ੍ਰਹਿਲਾਦਪੁਰ ਵਿੱਚ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਯੋਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੋਗ ਗੁਰੂ ਕਮਲ ਕਿਸ਼ੋਰ ਨੇ ਸਾਰਿਆਂ ਨੂੰ ਯੋਗ ਦੀ ਮਹੱਤਤਾ ਅਤੇ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਆਪਣੇ ਸੰਬੋਧਨ ਵਿੱਚ ਕਮਲ ਕਿਸ਼ੋਰ ਨੇ ਕਿਹਾ ਕਿ ਅੱਜ ਦੀ ਬਦਲਦੀ ਜੀਵਨ ਸ਼ੈਲੀ, ਵਧਦਾ ਤਣਾਅ ਅਤੇ ਸਰੀਰਕ ਗਤੀਵਿਧੀ ਦੀ ਘਾਟ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਅਜਿਹੀ ਪ੍ਰਾਚੀਨ ਭਾਰਤੀ ਵਿਧੀ ਹੈ ਜੋ ਸਰੀਰ, ਮਨ ਅਤੇ ਆਤਮਾ ਦੇ ਸੰਤੁਲਨ ਨੂੰ ਕਾਇਮ ਰੱਖਣ ਵਿੱਚ ਸਹਾਈ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਘੱਟੋ-ਘੱਟ 30 ਮਿੰਟ ਯੋਗ ਅਭਿਆਸ ਲਈ ਕੱਢਣ ਦੀ ਸਲਾਹ ਦਿੱਤੀ।

Advertisement

Advertisement
Advertisement
×