ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 25 ਅਪਰੈਲ
ਮਾਤਾ ਰੁਕਮਣੀ ਰਾਇ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਚ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ 12ਤੋਂ 14 ਸਾਲ ਦੇ ਬਚਿੱਆਂ ਨੂੰ ਟੀਕਾਕਰਨ ਦੀ ਸ਼ੁਰੂਆਤ ਸਥਾਨਕ ਵਿਧਾਇਕ ਰਾਮ ਕਰਣ ਕਾਲਾ ਨੇ ਕੀਤੀ। ਉਨਾਂ ਇਸ ਮੌਕੇ ਕਿਹਾ ਕਿ ਕਰੋਨਾ ਤੋਂ ਬਚਣ ਦਾ ਇਕੋ ਇਕ ਉਪਾਅ ਹੈ ਵੈਕਸੀਨ। ਸਕੂਲ ਵਿਚ ਮਾਪਿਆਂ ਤੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸਰਕਾਰੀ ਹਸਪਤਾਲ ਦੇ ਡਾਕਟਰ ਕੁਲਦੀਪ ਤੇ ਉਨ੍ਹਾਂ ਦੀ ਟੀਮ ਨੇ 136 ਵਿਦਿਆਰਥੀਆਂ ਦਾ ਟੀਕਾਕਰਨ ਕੀਤਾ। ਇਸ ਮੌਕੇ ਵਿਧਾਇਕ ਨੇ ਮਾਪਿਆਂ ਨੂੰ ਟੀਕਾਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਦਿਵਿਆ ਕੌਸ਼ਿਕ, ਸੰਜੇ ਠੁਕਰਾਲ, ਪ੍ਰੋਮਿਲਾ ਸ਼ਰਮਾ ,ਗੌਰਵ ਬਤਰਾ ਆਦਿ ਤੋਂ ਇਲਾਵਾ ਮਾਪੇ ਤੇ ਵਿਦਿਆਰਥੀ ਮੌਜੂਦ ਸਨ।