DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਭਾਸ਼ ਸੁਧਾ ਨੇ ਡਰੇਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਹਰਿਆਣਾ ਦੇ ਸਾਬਕਾ ਸੂਬਾਈ ਮੰਤਰੀ ਸੁਭਾਸ਼ ਸੁਧਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਥਾਨੇਸਰ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸ਼ਹਿਰ ਦੇ ਵਿਕਾਸ...

  • fb
  • twitter
  • whatsapp
  • whatsapp
featured-img featured-img
ਡਰੇਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸੁਭਾਸ਼ ਸੁਧਾ।
Advertisement

ਹਰਿਆਣਾ ਦੇ ਸਾਬਕਾ ਸੂਬਾਈ ਮੰਤਰੀ ਸੁਭਾਸ਼ ਸੁਧਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਥਾਨੇਸਰ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸ਼ਹਿਰ ਦੇ ਵਿਕਾਸ ਲਈ ਬਜਟ ਦੀ ਕੋਈ ਕਮੀ ਨਹੀਂ ਆਉਣ ਦੇ ਰਹੇ। ਹਰ ਰੋਜ਼ ਸ਼ਹਿਰ ਵਿੱਚ ਇੱਕ ਤੋਂ ਬਾਅਦ ਇੱਕ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਪ੍ਰਾਜੈਕਟ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ ਲਿਜਾਣ ਵਿੱਚ ਕੋਈ ਦੇਰੀ ਨਹੀਂ ਕੀਤੀ ਜਾ ਰਹੀ, ਉੱਥੋਂ ਪ੍ਰਾਜੈਕਟ ਨੂੰ ਤੁਰੰਤ ਪ੍ਰਵਾਨਗੀ ਮਿਲ ਰਹੀ ਹੈ।

ਸੁਭਾਸ਼ ਸੁਧਾ ਵਾਰਡ 30 ਅਤੇ ਵਾਰਡ 29 ਵਿੱਚ ਲਗਭਗ 73 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਾਲੇ ਦੇ ਨੀਂਹ ਪੱਥਰ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਥਾਨੇਸਰ ਹਲਕੇ ਦੇ ਹਰ ਖੇਤਰ ਦਾ ਵਿਕਾਸ ਕਰਨਾ ਅਤੇ ਨਾਗਰਿਕਾਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਉਨ੍ਹਾਂ ਦੀ ਤਰਜੀਹ ਹੈ। ਇਨ੍ਹਾਂ ਡਰੇਨ ਨਿਰਮਾਣ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਡਰੇਨੇਜ ਦੀ ਸਮੱਸਿਆ ਸਥਾਈ ਤੌਰ ’ਤੇ ਹੱਲ ਹੋ ਜਾਵੇਗੀ ਅਤੇ ਵਸਨੀਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਸਾਰੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਗੁਣਵੱਤਾ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇ ਕਿਸੇ ਵੀ ਪੱਧਰ ’ਤੇ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਰਕਾਰ ਨਿਯਮਾਂ ਅਨੁਸਾਰ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਸਫਾਈ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਸ਼ਹਿਰ ਵਿੱਚ ਸਫਾਈ ਸਰੋਤਾਂ ਦੀ ਕੋਈ ਕਮੀ ਨਾ ਰਹੇ। ਇਸ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੋਵੇਗੀ। ਇਸ ਮੌਕੇ ਨਰਿੰਦਰ ਚੌਹਾਨ, ਕੌਂਸਲਰ ਕਵੀ ਬਜਾਜ, ਕੌਂਸਲਰ ਸੁਧੀਰ ਚੁੱਘ, ਵੇਦਪਾਲ ਪ੍ਰਜਾਪਤ, ਸੁਭਾਸ਼ ਨਰੂਲਾ, ਹਰੀਸ਼ ਅਰੋੜਾ, ਮਨੋਜ ਗੋਇਲ, ਤਿਲਕ ਰਾਜ ਸਹਿਗਲ, ਮੁਖੀ, ਮੋਦੀ ਚਾਟ, ਆਨੰਦ ਗਰੋਵਰ ਸਮੇਤ ਕਈ ਪਤਵੰਤੇ ਮੌਜੂਦ ਸਨ।

Advertisement

Advertisement
Advertisement
×