DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sugarcane Dues: ਗੰਨੇ ਦੇ ਬਕਾਏ ਲਈ ਕਿਸਾਨਾਂ ਦਾ ਵਫ਼ਦ ਖੇਤੀ ਮੰਤਰੀ ਨੂੰ ਮਿਲਿਆ

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਦੀ ਅਗਵਾਈ ਵਿੱਚ ਕਿਸਾਨਾਂ ਦੇ ਵਫ਼ਦ ਨੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਅਤੇ ਗੰਨੇ ਦੇ ਅੱਠ ਕਰੋੜ ਰੁਪਏ ਬਕਾਇਆ ਅਦਾਇਗੀਆਂ ਦੇ ਮੁੱਦੇ...

  • fb
  • twitter
  • whatsapp
  • whatsapp
featured-img featured-img
ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਦੀ ਅਗਵਾਈ ਵਿੱਚ ਕਿਸਾਨਾਂ ਦੇ ਵਫ਼ਦ ਨੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਅਤੇ ਗੰਨੇ ਦੇ ਅੱਠ ਕਰੋੜ ਰੁਪਏ ਬਕਾਇਆ ਅਦਾਇਗੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ। ਅੱਜ ਯਮੁਨਾਨਗਰ ਵਿੱਚ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਨੇ ਕਿਹਾ ਕਿ 2025-26 ਸੀਜ਼ਨ ਦਾ ਲਗਪਗ 8 ਕਰੋੜ ਰੁਪਏ ਗੰਨੇ ਦਾ ਭੁਗਤਾਨ ਬਕਾਇਆ ਹੈ। ਇਸ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਸਬੰਧੀ ਖੰਡ ਮਿੱਲ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਤੋਂ ਸਬਸਿਡੀ ਨਾ ਮਿਲਣ ਕਾਰਨ ਭੁਗਤਾਨ ਰੋਕਿਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਉਪਜ ਖੰਡ ਮਿੱਲ ਨੂੰ ਪਹੁੰਚਾਈ ਹੈ, ਉਨ੍ਹਾਂ ਨੂੰ ਸਰਕਾਰੀ ਸਬਸਿਡੀ ਨਾਲ ਕੋਈ ਸਰੋਕਾਰ ਨਹੀਂ ਹੈ, ਸਬਸਿਡੀ ’ਚ ਦੇਰੀ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ। ਇਸੇ ਮੁੱਦੇ ’ਤੇ ਜਦੋਂ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ ਤਾਂ ਮੰਤਰੀ ਨੇ ਤੁਰੰਤ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਫੋਨ ਕੀਤਾ ਅਤੇ ਕਿਸਾਨਾਂ ਦੀਆਂ ਅਦਾਇਗੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਕਿਸਾਨਾਂ ਦੀਆਂ ਅਦਾਇਗੀਆਂ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ। ਸ੍ਰੀ ਗੁੱਜਰ ਨੇ ਆਉਣ ਵਾਲੇ 2026-27 ਸੀਜ਼ਨ ਲਈ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਬਾਰੇ ਵੀ ਚਰਚਾ ਕੀਤੀ ਤਾਂ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਕੀਮਤਾਂ ਦੇ ਮੁੱਦੇ ’ਤੇ ਮੁੱਖ ਮੰਤਰੀ ਨਾਲ ਗੱਲ ਕਰਨਗੇ। ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੋਲ ਯੂਰੀਆ ਖਾਦ ਦੀ ਘਾਟ ਦਾ ਮੁੱਦਾ ਵੀ ਉਠਾਇਆ ਤਾਂ ਮੰਤਰੀ ਨੇ ਪੁਸ਼ਟੀ ਕੀਤੀ ਕਿ ਪੂਰੇ ਸੂਬੇ ਦੇ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਆਗੂ ਸੁਭਾਸ਼ ਗੁੱਜਰ ਨੇ ਕਿਹਾ ਕਿ ਜੇ ਕਿਸਾਨਾਂ ਨੂੰ 10 ਦਿਨਾਂ ਦੇ ਅੰਦਰ ਉਨ੍ਹਾਂ ਦੀਆਂ ਅਦਾਇਗੀਆਂ ਨਹੀਂ ਮਿਲਦੀਆਂ ਤਾਂ ਉਹ ਵਿਰੋਧ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਨੋਦ ਗੁੱਜਰ ਤੇਲੀਪੁਰਾ, ਯਾਦਵਿੰਦਰ ਕੰਬੋਜ ਜੈਪੁਰ, ਮਹਿੰਦਰ ਚਮਰੌੜੀ, ਕੁਲਵਿੰਦਰ ਸਿੱਧੂ, ਅਸ਼ੋਕ ਡਾਂਗੀ, ਦਇਆਰਾਮ ਸਾਬਕਾ ਸਰਪੰਚ ਜੈਧਰ, ਸਾਹਿਲ ਸੇਤੀਆ ਨੰਬਰਦਾਰ ਰਾਦੌਰ ਹਾਜ਼ਰ ਸਨ।

Advertisement
Advertisement
×